ਸ਼ਾਹਕੋਟ/ਮਲਸੀਆਂ

(ਸਾਹਬੀ ਦਾਸੀਕੇ)

ਸ੍ਰ. ਨਵਜੋਤ ਸਿੰਘ ਮਾਹਲ, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰ. ਸਰਬਜੀਤ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰ. ਪਿਆਰਾ ਸਿੰਘ, ਡੀ.ਐਸ.ਪੀ. ਸਬ ਡਵੀਜਨ ਸ਼ਾਹਕੋਟ ਦੀਆਂ ਹਦਾਇਤਾ ਅਨੁਸਾਰ ਸ਼ਾਹਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਐਸ.ਐਚ.ਓ. ਥਾਣਾ ਸ਼ਾਹਕੋਟ ਦੀ ਅਗਵਾਈ ’ਚ ਪੁਲਿਸ ਨੇ 400 ਨਸ਼ੀਲੀਆ ਗੋਲੀਆ ਸਮੇਤ 2 ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਐਸ.ਐਚ.ਓ. ਥਾਣਾ ਸ਼ਾਹਕੋਟ ਨੇ ਦੱਸਿਆ ਕਿ ਸਬ ਇੰਸਪੈਕਟਰ ਪਰਗਟ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਿਸ ਪਾਰਟੀ ਦੇ ਨਾਕਾ ਬੰਦੀ ਦੌਰਾਨ ਨੇੜੇ ਪੁਰਾਣੀ ਚੁੰਗੀ ਸ਼ਾਹਕੋਟ ਤੋਂ ਸੰਜੀਵ ਕੁਮਾਰ ਉਰਫ ਸੀਪਾ ਪੁੱਤਰ ਚੰਦਰ ਗੋੋਪਾਲ ਵਾਸੀ ਪਿੰਡ ਸਾਰੰਗਵਾਲ ਥਾਣਾ ਸ਼ਾਹਕੋਟ ਨੂੰ ਕਾਬੂ ਕਰਕੇ ਉਸ ਪਾਸੋ 400 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਹਨ, ਜਿਸ ਖਿਲਾਫ਼ ਪੁਲਿਸ ਨੇ ਮੁਕੱਦਮਾ ਦਰਜ਼ ਕਰ ਲਿਆ ਹੈ।
ਉਨਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਦੋਸ਼ੀ ਸੰਜੀਵ ਕੁਮਾਰ ਉਰਫ ਸੀਪਾ ਪੁੱਤਰ ਚੰਦਰ ਗੋੋਪਾਲ ਵਾਸੀ ਸਾਰੰਗਵਾਲ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਉਹ ਇਹ ਨਸ਼ੀਲੀਆ ਗੋਲੀਆ ਰੇਸ਼ਮ ਸਿੰਘ ਪੁੱਤਰ ਮੋਤਾ ਸਿੰਘ ਵਾਸੀ ਵਾਰਡ ਨੰਬਰ 2 ਪੁਰਾਣਾ ਮੱਖੂ ਜਿਲਾ ਫਿਰੋਜਪੁਰ ਪਾਸੋ ਲੈ ਕੇ ਆਇਆ ਸੀ ਅਤੇ ਸ਼ਾਹਕੋਟ ਦੇ ਏਰੀਆ ਵਿੱਚ ਸਪਲਾਈ ਕਰਨੀਆ ਸਨ। ਜਿਸ ਤੇ ਰੇਸ਼ਮ ਸਿੰਘ ਪੁੱਤਰ ਮੋਤਾ ਸਿੰਘ ਵਾਸੀ ਵਾਰਡ ਨੰਬਰ 2 ਪੁਰਾਣਾ ਮੱਖੂ ਜਿਲਾ ਫਿਰੋਜਪੁਰ ਨੂੰ ਇਸ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਦੋਸ਼ੀ ਸੰਜੀਵ ਕੁਮਾਰ ਉਰਫ ਸੀਪਾ ਅਤੇ ਰੇਸ਼ਮ ਸਿੰਘ ਨੂੰ ਅਦਾਲਤ ਵਿੱਚ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨਾਂ ਪਾਸੋ ਨਸ਼ੇ ਦੀ ਸਮੱਗਲਿੰਗ ਵਿੱਚ ਸ਼ਾਮਲ ਵਿਅਕਤੀਆ ਬਾਰੇ ਅਹਿਮ ਸੁਰਾਗ ਲੱਗਣ ਦੀ ਆਸ ਹੈ।