Home Punjabi-News ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਬਲਾਕ...

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਬਲਾਕ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਵਿੱਚ ਜੈਸਮੀਨ ਅਤੇ ਕੋਮਲ ਨੇ ਮੱਲਾਂ ਮਾਰੀਆਂ

ਫਗਵਾੜਾ (ਡਾ ਰਮਨ )

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੇ ਗਏ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿੱਚ ਕਵਿਤਾ ਉਚਾਰਣ ਦੇ ਖੇਤਰ ‘ਚ 40 ਹਜ਼ਾਰ ਤੋਂ ਵੀ ਵੱਧ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ ।ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ ਵਿੰਗ ਦੇ 9441, ਮਿਡਲ ਵਿੰਗ ਦੇ 12193 ਤੇ ਪ੍ਰਾਇਮਰੀ ਵਿੰਗ ਦੇ 19254 ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਫ਼ਿਲਾਸਫ਼ੀ ਨਾਲ ਸਬੰਧਤ ਕਵਿਤਾ ਦਾ ਉਚਾਰਣ ਕੀਤਾ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਕੂਲ ਪੱਧਰੀ ਕਵਿਤਾ ਉਚਾਰਨ ਮੁਕਾਬਲੇ 3 ਤੋਂ 7 ਅਗਸਤ ਤੱਕ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੇ ਪਹਿਲੇ ਪੜ੍ਹਾਅ ਵਿੱਚ ਬਲਾਕ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ,ਖੇੜਾ ਦੀ ਛੇਵੀਂ ਜਮਾਤ ਦੀ ਵਿਦਿਆਰਣ ਜੈਸਮੀਨ ਪੁੱਤਰੀ ਸੁਮੇਸ਼ਰ ਚੰਦ ਨੇ ਮਿਡਲ ਵਰਗ ਵਿੱਚ ਪਹਿਲਾਂ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਦੀ ਵਿਦਿਆਰਣ ਕੋਮਲ ਪੁੱਤਰੀ ਮਦਨ ਲਾਲ ਨੇ ਸੈਕੰਡਰੀ ਵਰਗ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ । ਸਕੂਲ ਇੰਚਾਰਜ ਸ਼੍ਰੀਮਤੀ ਸਤਵੀਰ ਕੌਰ ਨੇ ਇਸ ਮਾਣ- ਮੱਤੀ ਪ੍ਰਾਪਤੀ ਲਈ ਗਾਈਡ ਅਧਿਆਪਕ ਮਨਦੀਪ ਸਿੰਘ, ਵਿਦਿਆਰਥੀਆਂ , ਉਹਨਾਂ ਦੇ ਮਾਪਿਆਂ ਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ । ਉਹਨਾਂ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਉਹਨਾਂ ਨੂੰ ਹੋਰ ਉੱਚੀਆਂ ਪੁਲਾਂਘਾਂ ਪੁੱਟਣ , ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਅਤੇ ਗਾਈਡ ਅਧਿਆਪਕਾ ਕਮਲੇਸ਼ ਕੁਮਾਰੀ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਨੇ ਇਸ ਮੁਕਾਬਲੇ ਦੀ ਤਿਆਰੀ ਕੀਤੀ ਸੀ। ਤਸਵੀਰ ਸਮੇਤ : ਕਵਿਤਾ ਉਚਾਰਨ ਮੁਕਾਬਲੇ ਵਿੱਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਜੈਸਮੀਨ ਤੇ ਕੋਮਲ ਦੀਆਂ ਫੋਟੋਆਂ ।