ਬਿਊਰੋ ਰਿਪੋਰਟ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਫਤਹਿਗੜ੍ਹ ਸਾਹਿਬ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀਂ ਧਾਰਾ 499,500,501 ਆਈ ,ਪੀ ਸੀ ਅਧੀਨ ਕੇਸ ਦਰਜ ਕੀਤਾ ਹੈ ! ਇਸ ਮੌਕੇ ਗੱਲਬਾਤ ਕਰਦਿਆਂ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਰਣਜੀਤ ਸਿੰਘ ਢੱਡਰੀਆਂ ਨੇ ਆਪਣੇ ਇੱਕ ਦੀਵਾਨ ਵਿੱਚ ਭਾਰੀ ਸੰਗਤ ਦੀ ਹਾਜਰੀ ਵਿੱਚ ਮੇਰੇ ਅਤੇ ਮੇਰੇ ਪਿਤਾ ਹਰੀ ਸਿੰਘ ਰੰਧਾਵਾ ਤੇ ਭੱਦੀਆਂ ਟਿੱਪਣੀਆਂ ਕੀਤੀਆਂ ਸਨ।ਜੋ ਬਰਦਾਸਤ ਤੋਂ ਬਾਹਰ ਹਨ।