ਬੀਤੇ ਦਿਨ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਪੰਜਾਬ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਰਾਜ ਦੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਲੌਕਡਾਊਨ ਕਾਰਨ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ। ਸਿੱਖਿਆ ਮੰਤਰੀ ਵਿਜੇ ਸਿੰਗਲਾ ਵੱਲੋਂ ਦੱਸਿਆ ਗਿਆ ਸੀ ਕਿ ਹੁਣ ਇਕ ਮਹੀਨੇ ਲਈ ਗਰਮੀ ਦੀਆਂ ਛੁੱਟੀਆਂ 11 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਤੇ 10 ਮਈ ਤੱਕ ਚੱਲਣਗੀਆਂ। ਇਸ ਸਬੰਧਿ ਵਿਭਾਗ ਵੱਲੋਂ ਨੋਟੀਫਿਕੇਸਨ ਵੀ ਜਾਰੀ ਜਾਰੀ ਕਰ ਦਿੱਤਾ ਗਿਆ ਹੈ।