ਸੰਗਰੂਰ

ਲੌਂਗੋਵਾਲ ਦੇ ਇੱਕ ਪ੍ਰਾਈਵੇਟ ਸਕੂਲ ਦੀ ਵੈਨ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ 4 ਨੰਨ੍ਹੇ ਮੁੰਨੇ ਬੱਚਿਆਂ ਦੇ ਜਿਊਂਦੇ ਸੜ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ ।ਜਦ ਕਿ 8 ਹੋਰਨਾਂ ਬੱਚਿਆਂ ਨੂੰ ਖੇਤਾਂ ਵਿੱਚ ਕੰਮ ਕਰਦੇ ਨੇੜਲੇ ਲੋਕਾਂ ਨੇ ਜੱਦੋ ਜਹਿਦ ਕਰਕੇ ਜਿਊਂਦਾ ਬਚਾ ਲਿਆ ਹੈ।ਮੌਕੇ ਤੇ ਜਾ ਕੇ ਦੇਖਿਆ ਤਾਂ ਚਾਰ ਬੱਚੇ ਜਿਨ੍ਹਾਂ ਦੀ ਉਮਰ 4 ਤੋਂ 5 ਸਾਲ ਤੱਕ ਹੋਵੇਗੀ ਅੱਗ ਲੱਗਣ ਕਾਰਨ ਜਿਊਂਦਾ ਸੜ ਕੇ ਹੀ ਮਰ ਗਏ ।ਅਤੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਦੇਖ ਕੇ ਹਰ ਕੋਈ ਭੁੱਬਾਂ ਮਾਰ ਉਠਿਆ ।ਜਿਉਂ ਹੀ ਇਹ ਖ਼ਬਰ ਇਲਾਕੇ ਵਿੱਚ ਫੈਲੀ ਤਾਂ ਵੱਡੀ ਗਿਣਤੀ ਵਿੱਚ ਲੋਕ ਧਾਹਾਂ ਮਾਰਦੇ ਘਟਨਾ ਸਥਾਨ ਤੇ ਪਹੁੰਚ ਗਏ ਅਤੇ ਆਪਣੇ ਆਪਣੇ ਬੱਚਿਆਂ ਨੂੰ ਲੱਭਣ ਵਿਚ ਜੁੱਟ ਗਏ।ਇਹ ਮੰਦਭਾਗੀ ਬੱਸ ਇੱਥੋਂ ਦੀ ਸਿੱਧ ਸਮਾਧਾਂ ਰੋਡ ਤੇ ਸਥਿਤ ਸਿਮਰਨ ਪਬਲਿਕ ਸਕੂਲ ਦੀ ਸੀ ।ਜੋ ਬੱਚਿਆਂ ਨੂੰ ਛੁੱਟੀ ਹੋਣ ਉਪਰੰਤ ਲੌਂਗੋਵਾਲ ਵੱਲ ਘਰਾਂ ਵਿੱਚ ਛੱਡਣ ਲਈ ਜਾ ਰਹੀ ਸੀ।ਵੈਨ ਦੀ ਖਸਤਾ ਹਾਲਤ ਨੂੰ ਲੈ ਕੇ ਇੱਥੇ ਇਕੱਠੇ ਹੋਏ ਹਜ਼ਾਰਾਂ ਲੋਕਾਂ ਵਿੱਚ ਭਾਰੀ ਰੋਹ ਦੇਖਣ ਨੂੰ ਮਿਲਿਆ ।