Home Punjabi-News ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਲੋਕ ਪੁਲਸ ਦਾ ਸਹਿਯੋਗ ਕਰਨ :...

ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਲੋਕ ਪੁਲਸ ਦਾ ਸਹਿਯੋਗ ਕਰਨ : ਇੰਪੈਕਟਰ ਰੇਸ਼ਮ ਸਿੰਘ ਇੰਚਾਰਜ ਥਾਣਾ ਸਤਨਾਮਪੁਰਾ

ਫਗਵਾੜਾ(ਡਾ ਰਮਨ) ਜੰਗਲ ਦੀ ਅੱਗ ਫੈਲ ਚੁੱਕੀਆ ਸਮਾਜਿਕ ਬੁਰਾਈਆਂ ਨੂੰ ਨੱਥ ਪਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕ ਪੁਲਿਸ ਨੂੰ ਆਪਣਾ ਪੂਰਾ ਸਹਿਯੋਗ ਕਰਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸਤਨਾਮਪੁਰਾ ਦੇ ਨਵਨਿਯੁਕਤ ਇੰਚਾਰਜ ਇੰਸਪੈਕਟਰ ਰੇਸ਼ਮ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਅਤੇ ਗੁੰਡਾ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਪੁਲਿਸ ਪ੍ਰਸ਼ਾਸਨ ਨਹੀ ਬਖਸ਼ੇਗਾ । ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਅਧੀਨ ਆਉਂਦੇ ਕਿਸੇ ਵੀ ਇਲਾਕੇ ਵਿੱਚ ਕੋਈ ਵੀ ਗੈਰ ਕਾਨੂੰਨੀ ਕੰਮ ਜਾ ਅਪਰਾਧ ਹੁੰਦਾ ਹੈ ਜਾਂ ਫਿਰ ਕਿਸੇ ਗਰੀਬ ਮਜਲੂਮ ਤੇ ਕੋਈ ਵੀ ਅੱਤਿਆਚਾਰ ਕਰਦਾ ਹੈ ਉਸਦੀ ਪੀੜਤ ਵਿਅਕਤੀ ਤੁਰੰਤ ਪੁਲਿਸ ਨੂੰ ਇਤਲਾਹ ਦੇਵੇ ਅਤੇ ਪੁਲਸ ਅਪਰਾਧੀਆਂ ਤੇ ਕਾਨੂੰਨੀ ਸ਼ਿਕੰਜਾ ਕੱਸੇਗੀ। ਇੰਸਪੈਕਟਰ ਰੇਸ਼ਮ ਸਿੰਘ ਨੇ ਕਿਹਾ ਕਿ ਸਮਾਜ ਵਿਰੋਧੀ ਅਤੇ ਨਸ਼ਿਆਂ ਦੇ ਸੋਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ਤੇ ਬਹਾਲ ਰੱਖਿਆ ਜਾਵੇਗਾ।