ਫਗਵਾੜਾ (ਡਾ ਰਮਨ ) ਪੰਜਾਬ ਸਰਕਾਰ ਵਲੋਂ ਕੋਵਿਡ-19 ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਬੀਤੇ ਦੋ ਮਹੀਨੇ ਤੋਂ ਸੂਬੇ ਵਿਚ ਲਾਗੂ ਕੀਤੇ ਲਾਕਡਾਉਨ ਦੀ ਵਜ੍ਹਾ ਨਾਲ ਆਰਥਕ ਪੱਖੋਂ ਪ੍ਰਭਾਵਿਤ ਹੋਏ 50 ਦਿਹਾੜੀਦਾਰ ਗਰੀਬ ਲੋੜਵੰਦ ਪਰਿਵਾਰਾਂ ਨੂੰ ਸਮਾਜ ਸੇਵਕ ਵਿਨੋਦ ਮੜੀਆ ਵਲੋਂ ਰਾਸ਼ਨ ਦੀ ਵੰਡ ਕੀਤੀ ਗਈ। ਸਥਾਨਕ ਬਲੱਡ ਬੈਂਕ ਵਿਖੇ ਆਯੋਜਿਤ ਸੰਖੇਪ ਰਾਸ਼ਨ ਵੰਡ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਐਸ.ਆਈ. ਮਨਪ੍ਰੀਤ ਕੌਰ ਨੇ ਸ਼ਿਰਕਤ ਕੀਤੀ। ਉਹਨਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰਨ ਉਪਰੰਤ ਸਮਾਜ ਸੇਵਕ ਵਿਨੋਦ ਮੜੀਆ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋੜਵੰਦ ਪਰਿਵਾਰਾਂ ਲਈ ਬਹੁਤ ਲਾਹੇਵੰਦ ਹਨ। ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਬਲੱਡ ਬੈਂਕ ਵਿਖੇ ਆਯੋਜਿਤ ਹੋਣ ਵਾਲੇ ਸਮਾਜ ਸੇਵੀ ਪ੍ਰੋਜੈਕਟਾਂ ਵਿਚ ਵਿਨੋਦ ਮੜੀਆ ਦਾ ਹਮੇਸ਼ਾ ਵਢਮੁੱਲਾ ਸਹਿਯੋਗ ਪ੍ਰਾਪਤ ਹੁੰਦਾ ਹੈ। ਇਸ ਮੌਕੇ ਕਰਿਆਨਾ ਮਰਚੈਂਟ ਐਸੋਸੀਏਸ਼ਨ ਦੇ ਪ੍ਰਧਾਨ ਸੁਦੇਸ਼ ਕੁਮਾਰ ਕਲੂਚਾ ਅਤੇ ਚੇਅਰਮੈਨ ਰਜਿੰਦਰ ਸਿੰਘ ਕੋਛੜ ਤੋਂ ਇਲਾਵਾ ਰਮੇਸ਼ ਗਾਬਾ, ਸੁਧਾ ਬੇਦੀ, ਮੋਹਨ ਲਾਲ ਤਨੇਜਾ ਆਦਿ ਹਾਜਰ ਸਨ।