(ਸਾਹਬੀ ਦਾਸੀਕੇ)

ਸ਼ਾਹਕੋਟ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਵਾਲ ਖਹਿਰਾ (ਸ਼ਾਹਕੋਟ) ਵਿਖੇ ਪ੍ਰਿੰਸੀਪਲ ਹਰਜਿੰਦਰ ਕੌਰ ਦੀ ਅਗਵਾਈ ਅਤੇ ਸ੍ਰ. ਬਲਕਾਰ ਸਿੰਘ ਲੈਕਚਰਾਰ ਸਰੀਰਕ ਸਿੱਖਿਆ ਤੇ ਮਨਜਿੰਦਰ ਸਿੰਘ ਡੀ.ਪੀ.ਈ. ਦੀ ਦੇਖ-ਰੇਖ ਹੇਠ ਸਮੱਗਰਾ ਸਿੱਖਿਆ ਅਭਿਆਨ ਅਧੀਨ ਲੜਕੀਆਂ ਨੂੰ ਕਰਾਟਿਆਂ ਦੀ ਸਿਖਲਾਈ ਦੇਣ ਲਈ ਪੰਜ ਰੋਜ਼ਾ ਕਰਾਟੇ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੌਰਾਨ ਡੀ.ਪੀ.ਈ. ਗੁਰਮੀਤ ਕੌਰ ਨੇ ਵਿਸ਼ੇਸ਼ ਤੌਰ ਵਿਦਿਆਰਥਣਾਂ ਨੂੰ ਕਰਾਟਿਆ ਦੀ ਸਿਖਲਾਈ ਦਿੱਤੀ। ਕਰਾਟੇ ਸਿਖਲਾਈ ਕੈਂਪ ਦੇ ਆਖਰੀ ਦਿਨ ਕਰਵਾਏ ਗਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਕਿਹਾ ਕਿ ਸਰਕਾਰ ਦਾ ਇਹ ਬਹੁਤ ਵੱਡਾ ਉਪਰਾਲਾ ਹੈ, ਜਿਸ ਦੁਆਰਾ ਲੜਕੀਆਂ ਆਪਣੀ ਰੱਖਿਆ ਖੁੱਦ ਕਰ ਸਕਣਗੀਆਂ। ਉਹਨਾਂ ਵਿਦਿਆਰਥਣਾਂ ਨੂੰ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥਣਾਂ ਦੇ ਆਪਸੀ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ। ਸਕੂਲ ਵੱਲੋਂ ਡੀ.ਪੀ.ਈ. ਗੁਰਮੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਅਖੀਰ ’ਚ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਇਸ ਸਿਖਲਾਈ ਕੈਂਪ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਬਲਕਾਰ ਸਿੰਘ, ਲੈਕਚਰਾਰ ਮੁਕੇਸ਼ ਕੁਮਾਰ, ਲੈਕਚਰਾਰ ਪਰਮਿੰਦਰ ਸਿੰਘ, ਕੁਲਦੀਪ ਕਮਾਰ ਸਚਦੇਵਾ, ਕੁਲਭੂਸ਼ਣ ਵਸ਼ੀਸ਼ਟ, ਗੁਰਪਿੰਦਰ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ, ਮਨਜਿੰਦਰ ਸਿੰਘ, ਗੁਰਵਿੰਦਰ ਸਿੰਘ, ਪਵਨ ਕੁਮਾਰ, ਮੋਹਿਤ ਪ੍ਰਤਾਪ, ਗੁਰਵਿੰਦਰਜੀਤ ਸਿੰਘ, ਮਨਜਿੰਦਰ ਸਿੰਘ, ਚਮਨ ਲਾਲ, ਸੁਮਨਦੀਪ ਕੌਰ, ਲਖਵਿੰਦਰ ਕੌਰ, ਅਮਨਦੀਪ ਕੌਰ, ਅੰਜੂ ਬਾਲਾ, ਬਬੀਤਾ ਗੁਪਤਾ, ਸ਼ਿਖਾ ਅਰੋੜਾ, ਰੁਪਿੰਦਰ ਕੌਰ, ਕੁਲਵਿੰਦਰ ਕੌਰ, ਭੁਪਿੰਦਰ ਕੌਰ, ਆਦਿ ਹਾਜ਼ਰ ਸਨ।