*ਮਨੇਜਮੈੰਟ ਤੇ ਸਰਕਾਰ ਮੰਗਾਂ ਦਾ ਹੱਲ ਕਰਨ ਦੀ ਵਜਾਏ’ਮਾਮਲੇ ਦਰਜ ਕਰ ਰੋਕਣਾ ਚਾਹੁੰਦੀ ਹੈ ਸੰਘਰਸ਼ ਰਾਜੇਸ਼ ਕੁਮਾਰ*

(ਸਾਹਬੀ ਦਾਸੀਕੇ ਸ਼ਾਹਕੋਟੀ, ਜਸਵੀਰ ਸਿੰਘ ਸ਼ੀਰਾ)

ਸ਼ਾਹਕੋਟ:ਪਾਵਰਕਾਮ ਅੈੰਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਜਰਨਲ ਸਕੱਤਰ ਵਰਿੰਦਰ ਸਿੰਘ ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ ਡਿਪਟੀ ਕਮਿਸ਼ਨਰ ਮੁਕਤਸਰ ਵੱਲੋਂ ਸਰਕਲ ਪ੍ਰਧਾਨ ਚੌਧਰ ਸਿੰਘ ਤੇ ਮਾਮਲਾ ਦਰਜ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਦੱਸਿਆ ਪਾਵਰਕਾਮ ਸੀ.ਅੈੱਚ.ਬੀ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਕਿਤਾਬਾਂ ਤੇ ਪਾਵਰਕਾਮ ਮੈਨੇਜਮੈਂਟ ਨੂੰ 2016 ਤੋਂ ਮੰਗ ਪੱਤਰ ਦਿੱਤੇ ਜਾ ਰਹੇ ਹਨ ਕਈ ਵਾਰ ਉੱਚ ਅਧਿਕਾਰੀਆਂ ਨੂੰ ਵੀ ਮੰਗ ਪੱਤਰ ਦਿੱਤੇ ਗਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਮਕੌਰ ਸਾਹਿਬ ਵਿਖੇ ਮੰਗਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਪਰ ਮੰਤਰੀ ਦੇ ਵੀ ਕੰਨ ਤੇ ਜੂੰ ਨਾ ਸਰਕੀ ਜਿਸ ਦੇ ਕਾਰਨ ਪਾਵਰਕਾਮ ਸੀ ਐੱਚ ਵੀ ਠੇਕਾ ਕਾਮਿਆਂ ਨੂੰ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਕਰੋਨਾ ਕਹਿਰ ਦੌਰਾਨ ਐਮਰਜੈਂਸੀ ਡਿਊਟੀਆਂ ਨਿਭਾਉਂਦੇ ਹੋਏ ਘਰ ਘਰ ਤੇ ਹਸਪਤਾਲਾਂ ਤੱਕ ਬਿਜਲੀ ਬਚਾਉਂਦੇ ਹੋਏ ਕਰੰਟ ਲੱਗਣ ਕਾਰਨ ਪੰਦਰਾਂ ਸੀਐਚਵੀ ਕਾਮੇ ਮੌਤ ਦੇ ਮੂੰਹ ਪੈ ਗਏ ਤੇ ਲੱਗਭੱਗ ਇੱਕ ਸੌ ਪੰਜਾਹ ਕਾਮਿਆਂ ਦੀ ਮੌਤ ਹੋ ਗਈ ਹੈ ਪਾਵਰਕਾਮ ਦੀ ਮੈਨੇਜਮੈਂਟ ਤੇ ਕਿਰਤ ਮੰਤਰੀ ਵਿਭਾਗ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਮੀਟਿੰਗਾਂ ਨੂੰ ਵਿੱਚ ਮੰਗਾਂ ਹੱਲ ਕਰਨ ਦੇ ਸਮਝੌਤੇ ਹੋਏ ਪਰ ਕਿਸੇ ਨੂੰ ਲਾਗੂ ਨਹੀ ਕੀਤਾ ਜਾ ਰਿਹਾ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਮਿਤੀ 1-6-20 ਤੋਂ ਖੰਨਾ ਤੇ ਸ੍ਰੀ ਮੁਕਤਸਰ ਸਾਹਿਬ ਸਰਕਲ ਤੇ ਮਿਤੀ 15-7-20 ਤੋਂ ਸਰਕਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਰੇ ਹੀ ਕਾਮਿਆਂ ਨੂੰ ਛਾਂਟੀ ਕਰਨ ਦੇ ਪੱਤਰ ਜਾਰੀ ਕੀਤੇ ਜਾ ਰਹੇ ਹਨ ਜਿਸ ਦੇ ਕਾਰਨ ਠੇਕਾ ਕਾਮਿਆਂ ਵਿੱਚ ਭਾਰੀ ਰੋਸ ਹੈ ਇੱਕ ਪਾਸੇ ਸਰਕਾਰ ਘਰ ਘਰ ਰੁਜ਼ਗਾਰ ਦੇਣ ਦੇ ਦਾਅਵੇ ਕਰ ਰਹੀ ਹੈ ਅਤੇ ਦੂਜੇ ਪਾਸੇ ਕਾਮਿਆਂ ਨੂੰ ਕੰਮ ਤੇ ਛਾਂਟੀ ਕਰ ਘਰਾਂ ਨੂੰ ਤੋੜਿਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਪੰਜਾਬ ਸਰਕਾਰ ਤੇ ਕਿਰਤ ਵਿਭਾਗ ਵੱਲੋਂ ਵੀ ਕਰੋਨਾ ਕਹਿਰ ਦੌਰਾਨ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਕਿ ਕਿਸੇ ਕਾਮੇ ਦੀ ਛਾਂਟੀ ਨਹੀਂ ਕੀਤੀ ਜਾਵੇਗੀ ਪਰ ਪਾਵਰਕਾਮ ਮੈਨੇਜਮੈਂਟ ਉਸ ਤੋਂ ਉਲਟ ਚੱਲ ਕੇ ਕਾਮਿਆਂ ਨੂੰ ਘਰਾਂ ਨੂੰ ਤੋੜਨ ਦੀ ਤਿਆਰੀ ਕਰ ਰਹੀ ਹੈ ਜਿਸਦੇ ਕਾਰਨ ਠੇਕਾ ਕਾਮੇ ਸੜਕਾਂ ਤੇ ਉੱਤਰਨ ਮਜਬੂਰ ਹੋ ਰਹੇ ਹਨ ਇਸ ਦੇ ਨਾਲ ਸੰਘਰਸ਼ ਕਰ ਰਹੇ ਤੇ ਲੋਕਾਂ ਦੀ ਇਨਸਾਫ਼ ਪਸੰਦ ਲੜਾਈ ਲੜ ਰਹੇ ਸਰਕਲ ਪ੍ਰਧਾਨ ਮੁਕਤਸਰ ਤੇ ਮਾਮਲੇ ਦਰਜ ਕਰਨ ਦੀ ਜਥੇਬੰਦੀ ਵੱਲੋਂ ਜ਼ੋਰਦਾਰ ਨਿਖੇਧੀ ਕੀਤੀ ਅਤੇ ਜਥੇਬੰਦੀ ਵੱਲੋਂ ਮਾਮਲਾ ਖਾਰਜ ਕਰਨ ਦੀ ਮੰਗ ਕੀਤੀ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਾਮਲਾ ਖਾਰਜ ਨਾ ਕੀਤਾ ਮੰਗਾਂ ਦਾ ਹੱਲ ਨਾ ਕੀਤਾ ਤਾਂ ਮਿਤੀ 15 ਜੁਲਾਈ 2020 ਨੂੰ ਪਰਿਵਾਰਾਂ ਸਮੇਤ ਪਟਿਆਲਾ ਹੈੱਡ ਆਫਿਸ ਵਿਖੇ ਧਰਨਾ ਦੇਣ ਲਈ ਮਜਬੂਰ ਹੋਣਗੇ ।