ਬਿਊਰੋ ਰਿਪੋਰਟ-
ਸਰਕਾਰ ਦੁਆਰਾ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਉਮਰ ਘਟਾਉਣ ਦੀ ਯੋਜਨਾ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਨੂੰ ਸਰਕਾਰ ਨੇ ਅਫਵਾਹਾਂ ਤੇ ਬੇਬੁਨਿਆਦ ਦੱਸਿਆ।

ਇਹ ਖ਼ਬਰਾਂ ਖ਼ਾਸਕਰ ਸੋਸ਼ਲ ਮੀਡੀਆ ‘ਤੇ ਘੁੰਮ ਰਹੀਆਂ ਹਨ ਕਿ ਕਰਮਚਾਰੀ ਅਤੇ ਸਿਖਲਾਈ ਵਿਭਾਗ ਨੇ ਇਕ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ ਸਰਕਾਰੀ ਕਰਮਚਾਰੀ 60 ਸਾਲ ਦੀ ਉਮਰ ਵਿਚ ਜਾਂ 33 ਸਾਲਾਂ ਦੀ ਸੇਵਾ ਤੋਂ ਬਾਅਦ ਸੇਵਾਮੁਕਤ ਹੋਣਗੇ।

ਸਰਕਾਰ ਦੇ ਸੂਤਰਾਂ ਨੇ ਕਿਹਾ ਕਿ ਰਿਪੋਰਟਾਂ “ਬੇਬੁਨਿਆਦ ਹਨ।” ਉਨ੍ਹਾਂ ਨੇ ਅੱਗੇ ਕਿਹਾ ਕਿ ਅਜਿਹਾ ਕੋਈ ਪ੍ਰਸਤਾਵ ਨਹੀਂ ਹੈ