(ਸਾਹਬੀ ਦਾਸੀਕੇ)

ਸ਼ਾਹਕੋਟ: ਮਲਸੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਵਾਲ ਖੈਹਿਰਾ ਵਿਖੇ ਪ੍ਰਿੰਸੀਪਲ ਹਰਜਿੰਦਰ ਕੌਰ ਦੀ ਯੋਗ ਅਗਵਾਈ ਅਤੇ ਪੰਜਾਬੀ ਮਿਸਟ੍ਰੈਸ ਰੁਪਿੰਦਰ ਕੌਰ ਦੀ ਦੇਖ-ਰੇਖ ਅੰਤਰਰਾਸ਼ਟਰੀ ਭਾਸ਼ਾ ਦਿਵਸ ਮਨਾਇਆ ਗਿਆ। ਇਸ ਮੌਕੇ ਬੀ.ਐਮ. ਦਲੀਪ ਕੁਮਾਰ ਨੇ ਉਚੇਚੇ ਤੌਰ ਤੇ ਸਿ਼ਰਕਤ ਕੀਤੀ। ਵੱਖ-ਵੱਖ ਵਿਦਿਆਰਥੀਆਂ ਨੇ ਮਾਤ ਭਾਸ਼ਾ ਸੰਬੰਧੀ ਆਪਣੇ ਵਿਚਾਰ ਅਤੇ ਕਵਿਤਾਵਾਂ ਪੇਸ਼ ਕਰਕੇ ਮਾਤ ਭਾਸ਼ਾ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਕਿਹਾ ਕਿ ਮਾਤ ਭਾਸ਼ਾ ਦਾ ਸਤਿਕਾਰ ਕਰਨਾ ਸਾਡਾ ਸਭ ਦਾ ਫਰਜ ਹੈ। ਉਹਨਾਂ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦਿਵਸ ਮਨਾਉਣ ’ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਨਾਲ ਜੁੜਣ ਲਈ ਪੇ੍ਰਰਿਤ ਕੀਤਾ। ਸਮਾਗਮ ਨੂੰ ਬੀ.ਐਮ. ਦਲੀਪ ਕੁਮਾਰ, ਲੈਕਚਰਾਰ ਬਲਕਾਰ ਸਿੰਘ, ਲੈਕਚਰਾਰ ਪਰਮਿੰਦਰ ਸਿੰਘ, ਮਾਸਟਰ ਭੁਪਿੰਦਰ ਸਿੰਘ ਅਤੇ ਹਿੰਦੀ ਮਾਸਟਰ ਗੁਰਪਿੰਦਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਮਾਤ ਭਾਸ਼ਾ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮੈਡਮ ਰੁਪਿੰਦਰ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਮੁਕੇਸ਼ ਕੁਮਾਰ, ਕੁਲਭੂਸ਼ਣ ਵਸਿ਼ਸ਼ਟ, ਕੁਲਦੀਪ ਸਚਦੇਵਾ, ਪਵਨ ਕੁਮਾਰ, ਮੋਹਿਤ ਪ੍ਰਤਾਪ, ਮਨਜਿੰਦਰ ਸਿੰਘ, ਗੁਰਪਿੰਦਰ ਸਿੰਘ, ਗੁਰਵਿੰਦਰਜੀਤ ਸਿੰਘ, ਕੁਲਦੀਪ ਸਿੰਘ, ਚਮਨ ਲਾਲ, ਰੁਪਿੰਦਰ ਕੌਰ, ਬਬੀਤਾ ਗੁਪਤਾ, ਸਿ਼ਖਾ, ਅਮਨਦੀਪ ਕੌਰ, ਭੁਪਿੰਦਰ ਕੌਰ ਆਦਿ ਹਾਜਰ ਸਨ।