Home Punjabi-News ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਖਪੁਰ ਦੀ 12 ਵੀਂ ਕਲਾਸ ਦਾ ਨਤੀਜਾ ਸ਼ਾਨਦਾਰ...

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਖਪੁਰ ਦੀ 12 ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ

ਫਗਵਾੜਾ (ਡਾ ਰਮਨ)

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਖਪੁਰ ਦੀ 12 ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਹਰਦੀਪ ਸਿੰਘ ਪੁੱਤਰ ਮਨਜੀਤ ਸਿੰਘ ( ਵੋਕੇਸ਼ਨਲ )ਨੇ 394 / 450 ਅਤੇ ਵਿਦਿਆਰਥਣ ਸੁਨੀਤਾ ਰਾਣੀ ਪੁੱਤਰੀ ਜੋਗਿੰਦਰ ਪਾਲ ( ਆਰਟਸ ) ਨੇ 395 /450 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਅਤੇ ਹੋਰਨਾਂ ਕਲਾਸਾਂ ਦੇ ਵਿਦਿਆਰਥੀਆਂ ਵੱਲੋਂ ਵੀ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਗਈਆਂ ਹਨ । ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਸਿੰਘ ਅਤੇ ਭਗਤ ਜਵਾਲਾ ਦਾਸ ਜੀ ਵੈਲਫੇਅਰ ਸਕੂਲ ਕਮੇਟੀ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਬੋਲਡ ਦੀ ਪ੍ਰੀਖਿਆ ਵਿੱਚੋਂ ਵਿਦਿਆਰਥੀਆਂ ਦੀ ਇਸ ਸਫਲਤਾ ਲਈ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਨੇ ਸਕੂਲੀ ਵਿਦਿਆਰਥੀਆਂ ਨੂੰ ਉਹਨਾਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਉਣ ਵਾਲੇ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਿਆ । ਇਸ ਮੌਕੇ ਲੈਕਚਰਾਰ ਜਸਵੀਰ ਸਿੰਘ, ਲੈਕਚਰਾਰ ਮੈਡਮ ਇੰਦਰਜੀਤ ਕੌਰ, ਬਲਦੇਵ ਸਿੰਘ, ਲੈਕਚਰਾਰ ਸਰਬਜੀਤ ਸਿੰਘ, ਸਤੀਸ਼ ਕੁਮਾਰ, ਸੁਖਜਿੰਦਰ ਸਿੰਘ, ਸੁਰਿੰਦਰ ਕੁਮਾਰ, ਮੈਡਮ ਸਰੂਤੀ ਪਾਠਕ, ਜਗਦੇਵ ਸਿੰਘ, ਤਰਨਵੀਰ ਕੌਰ, ਸਤਪਾਲ, ਬਲਵਿੰਦਰ ਚੰਦ, ਹਰਬੰਸ ਲਾਲ ਆਦਿ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ – ਪਿਤਾ ਵੀ ਹਾਜ਼ਰ ਸਨ ।