ਸਾਹਕੋਟ,22 ਫਰਵਰੀ(ਸਾਹਬੀ
ਦਾਸੀਕੇ)

ਮਗਨਰੇਗਾ ਕਰਮਚਾਰੀ ਯੂਨੀਅਨ ਜਿਲ੍ਹਾ ਜਲੰਧਰ ਦੀ ਅਹਿਮ ਮੀਟਿੰਗ ਸਾਹਕੋਟ ਵਿਖੇ ਹੋਈ।ਇਸ ਮੋਕੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਅਤੇ ਸਾਹਕੋਟ ਬਲਾਕ ਪ੍ਰਧਾਨ ਪਿਆਰਾ ਸਿੰਘ ਨੇ ਦੱਸਿਆ ਕਿ ਮਗਨਰੇਗਾ ਕਰਮਚਾਰੀਆਂ ਦੀ ਭਰਤੀ ਪਿਛਲੇ 10-12ਸਾਲਾਂ ਤੋਂ ਰੈਗੂਲਰ ਭਰਤੀ ਵੇਲੇ ਆਪਣਾਏ ਜਾਦੇ ਮਾਪਦੰਡਾਂ ਅਨੁਸਾਰ ਪੂਰੇ ਪਾਰਦਰਸ਼ੀ ਢੰਗ ਨਾਲ ਸਮੇਂ-ਸਮੇਂ ਤੇ ਹੋਈ ਹੈ।ਸਮੂਹ ਮਗਨਰੇਗਾ ਮੁਲਾਜ਼ਮ ਪਿੱਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਪਿੱਛਲੇ ਸਾਲ 16 ਸਤੰਬਰ 2019 ਤੋਂ ਧਰਨੇ ਦਿੱਤੇ ਜਾ ਰਹੇ ਹਨ, ਜਿਸ ਦੋਰਾਨ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਰਮਸਾ ਅਧਿਆਪਕਾਂ ਦੀ ਤਰਜ਼ ਤੇ ਮਗਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਦਾ ਕੇਸ ਤਿਆਰ ਕਰਕੇ ਭੇਜਣ ਦਾ ਦਾਅਵਾ ਕਰਕੇ ਧਰਨਾ ਚੁਕਵਾਇਆ ਸੀ,ਪਰ ਅੱਜ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਕੋਈ ਵੀ ਕਾਰਵਾਈ ਨਹੀਂ ਹੋਈ।ਉਨ੍ਹਾਂ ਦੱਸਿਆ ਕਿ ਮਗਨਰੇਗਾ ਮੁਲਾਜ਼ਮ ਨਰੇਗਾ ਕੰਮਾਂ ਦੇ ਨਾਲ-ਨਾਲ ਸਰਕਾਰ ਦੇ ਹੋਰ ਵਧੇਰੇ ਬੋਝ ਮੁਲਾਜਮਾਂ ਉਪਰ ਪਾਇਆ ਜਾ ਰਿਹਾ ਹੈ,ਜਿਸ ਕਰਕੇ ਮੁਲਾਜ਼ਮ ਨੋਕਰੀ ਛੱਡਣ ਲਈ ਮਜਬੂਰ ਹੋ ਰਹੇ ਹਨ, ਜਿਸ ਦੇ ਰੋਸ ਵਜੋਂ 26 ਫਰਵਰੀ ਨੂੰ ਸਮੁੱਚੇ ਪੰਜਾਬ ਦੇ ਮਗਨਰੇਗਾ ਮੁਲਾਜ਼ਮਾਂ ਨੂੰ ਲਾਮਬੰਦ ਕਰਕੇ ਹੈਡਕੁਆਰਟਰ ਵਿਕਾਸ ਭਵਨ ਮੋਹਾਲੀ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨ ਕੁਮਾਰ ਜਿਲ੍ਹਾ ਵਿੱਤ ਸਕੱਤਰ, ਵਿਨੈ ਕੁਮਾਰ, ਜਗਜੀਤ, ਸੋਮਰਾਜ,ਵਿਨੋਦ ਆਦਿ ਆਗੂ ਹਾਜ਼ਰ ਸਨ।