ਸ਼ਾਹਕੋਟ/ਮਲਸੀਆਂ,(ਸਾਹਬੀ ਦਾਸੀਕੇ, ਜਸਵੀਰ ਸਿੰਘ ਸ਼ੀਰਾ, ਅਮਨਪ੍ਰੀਤ ਸੋਨੂੰ)ਦੇਸ਼ ਭਰ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਮਹਾਮਾਰੀ ਨਾਲ ਜਿੱਥੇ ਹਰ ਪਾਸੇ ਦਹਿਸ਼ਤ ਦਾ ਮਹੌਲ ਬਣਿਆਂ ਹੈ,ਉਥੇ ਹੀ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਮਗਨਰੇਗਾ ਅਧੀਨ ਨੋਕਰੀ ਕਰ ਰਹੇ ਮੁਲਾਜ਼ਮ ਪੰਜਾਬ ਭਰ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਜਾਗਰੂਕਤਾ ਕੈਂਪ, ਰਾਸਣ ਵੰਡਣ, ਸੈਨੀਟੈਜਰ ਸਪਰੇਅ ਵੰਡਣ, ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਇਸ਼ਤਿਹਾਰ ਲਗਾਉਣ, ਪਿੰਡਾਂ ਵਿੱਚ ਲਗਾਏ 550 ਬੂਟਿਆਂ ਦੀ ਵਣ ਮਿੱਤਰਾਂ ਰਾਹੀਂ ਦੇਖ-ਭਾਲ ਕਰਨ ਅਤੇ ਦਫ਼ਤਰਾਂ ਵਿਚ ਬਣੇ ਕੰਟਰੋਲ ਰੂਮਾਂ ਵਿੱਚ ਲਗਾਤਾਰ ਦਿਨ-ਰਾਤ ਡਿਊਟੀਆਂ ਨਿਭਾਆ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਅਤੇ ਵਿੱਤ ਸਕੱਤਰ ਅਮਨ ਕੁਮਾਰ ਨੇ ਦੱਸਿਆ ਕਿ ਮਗਨਰੇਗਾ ਮੁਲਾਜ਼ਮ ਯੂਨੀਅਨ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ।ਕਿ ਇਸ ਸੰਕਟ ਦੀ ਘੜੀ ਵਿਚ ਸਾਰੇ ਮਗਨਰੇਗਾ ਮੁਲਾਜ਼ਮ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।ਪੰਜਾਬ ਸਰਕਾਰ ਵੱਲੋਂ ਹੁਣ ਕਰਫਿਊ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਗਈ ਹੈ।ਅਤੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਲਈ ਕਿਹਾ ਗਿਆ ਗਿਆ ਹੈ।ਮਗਨਰੇਗਾ ਮੁਲਾਜ਼ਮ ਸਰਕਾਰ ਦੀਆਂ ਹਦਾਇਤਾਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਹਰ ਸਮੇਂ ਤਿਆਰ ਹਨ।ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਲਗਾਤਾਰ ਅਣਗੋਲਿਆ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮਗਨਰੇਗਾ ਮੁਲਾਜ਼ਮਾਂ ਨੂੰ ਵੀ ਪੰਜਾਬ ਸਰਕਾਰ ਬਾਕੀ ਮਹਿਕਮਿਆਂ ਦੇ ਮੁਲਾਜ਼ਮਾਂ ਦੀ ਤਰ੍ਹਾਂ ਇਸ ਆਉਖੀ ਘੜੀ ਵਿੱਚ 50 ਲੱਖ ਦਾ ਬੀਮਾ ਕਰੇ।ਅਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕਰੇ।ਜਿਸ ਤਰ੍ਹਾਂ ਹੁਣ ਹਿਮਾਚਲ ਸਰਕਾਰ ਨੇ ਕੀਤਾ ਹੈ।ਇਸ ਦੇ ਨਾਲ ਹੀ ਸਰਕਾਰ ਪ੍ਰਤੀ ਕੱਚੇ ਕਾਮਿਆਂ ਦਾ ਹੋਰ ਮਨੋਬਲ ਵਧੇਗਾ,ਅਤੇ ਉਹ ਹੋ ਹੋਰ ਤਨਦੇਹੀ ਨਾਲ ਕੰਮ ਕਰਨਗੇ।ਸਰਕਾਰ ਵੱਲੋਂ ਉਨ੍ਹਾਂ ਦੀ ਨਿਰਸਵਾਰਥ ਸੇਵਾਵਾਂ ਲਈ ਇਹ ਵੱਡਾ ਤੋਹਫ਼ਾ ਹੋਵੇਗਾ।