ਆਮ ਲੋਕਾਂ ਨੂੰ ਕਰੋਨਾ ਤੋਂ ਬਚਣ ਲਈ ਕੀਤਾ ਜਾਗਰੂਕ

(Ashok Lal)

ਫਗਵਾੜਾ – ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ – ਨਿਰਦੇਸ਼ਾਂ ਤੇ ਮਾਨਯੋਗ ਐਸ.ਡੀ.ਐਮ. ਸਾਹਿਬ ਅਤੇ ਸਿਵਲ ਪ੍ਰਸ਼ਾਸ਼ਨ ਫਗਵਾੜਾ ਦੇ ਸਹਿਯੋਗ ਨਾਲ ਫਗਵਾੜਾ ਵਾਸੀਆਂ ਨੰੂ ਮਿਸ਼ਨ ਫਤਿਹ ਨਾਲ ਜੋੜਨ ਲਈ ਅੱਜ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ’ਚ ਪਿੰਡ ਢੱਡੇ ਵਿਖੇ ਮੀਟਿੰਗ ਕਰ ਕੇ ਕੋਵਿਡ – 19 ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਲੋਕਾਂ ਨੰੂ ਜਾਗਰੂਕ ਕਰਦਿਆਂ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ, ਕੋਵਾ – ਐਪ, ਬੱਚਿਆਂ ਤੇ ਬਜ਼ੁਰਗਾਂ ਦਾ ਖਿਆਲ ਰੱਖਣ ਅਤੇ ਵਾਰ-ਵਾਰ ਹੱਥ ਧੋਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ,ਰੇਸ਼ਮ ਸਿੰਘ ਰੋਸ਼ੀ, ਲੈਕਚਰਾਰ ਹਰਜਿੰਦਰ ਗੋਗਨਾ, ਪੰਜਾਬੀ ਗਾਇਕ ਮਨਮੀਤ ਮੇਵੀ, ਕੁਲਵੀਰ ਬਾਵਾ,ਸਾਹਿਬਜੀਤ ਸਾਬੀ,ਹਰਵਿੰਦਰ ਸਿੰਘ, ਮਨਦੀਪ ਸ਼ਰਮਾ,ਕੁਲਤਾਰ ਬਸਰਾ ਆਦਿ ਹਾਜ਼ਰ ਸਨ।