ਫਗਵਾੜਾ ( ਡਾ ਰਮਨ /ਅਜੇ ਕੋਛੜ) ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੇ ਚਲਦੇ ਘਰਾਂ ‘ਚ ਕੈਦ ਹੋ ਕੇ ਰਹਿਣ ਨੂੰ ਮਜਬੂਰ ਸਲਮ ਬਸਤੀਆਂ ਦੇ ਦਿਹਾੜੀਦਾਰ ਗਰੀਬ ਲੋਕਾਂ ਦੀ ਸਹੂਲਤ ਲਈ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਦੋ ਹਜਾਰ ਪੰਜ ਸੌ ਲੋਕਾਂ ਦਾ ਖਾਣਾ ਤਿਆਰ ਕਰਕੇ ਹੁਸ਼ਿਆਰਪੁਰ ਰੋਡ ਸਬਜੀ ਮੰਡੀ, ਛੱਜ ਕਲੋਨੀ ਅਤੇ ਨਹਿਰ ਕਲੋਨੀ ,ਭੁਲਾਰਾਈ ਕਲੋਨੀ ਇਲਾਕਿਆਂ ਦੀਆਂ ਸਲਮ ਬਸਤੀਆਂ ਵਿਚ ਭੇਜਿਆ। ਇਹ ਖਾਣਾ ਵਿਧਾਇਕ ਧਾਲੀਵਾਲ ਦੇ ਸਪੁੱਤਰ ਕਮਲ ਧਾਲੀਵਾਲ ਅਤੇ ਹਨੀ ਧਾਲੀਵਾਲ ਦੀ ਦੇਖਰੇਖ ਹੇਠ ਰਘੂ ਸ਼ਰਮਾ, ਈਸ਼ੂ ਵਰਮਾਨੀ, ਪੰਕਜ, ਉਦੈ ਖੁੱਲਰ, ਸੁਖੀਜਾ,ਮਨ ਸਰਮਾ ,ਮਲਕੀਅਤ ਸਿੰਘ ਬਸਰਾ, ਰਾਜੀਵ ਕੁਮਾਰ ਘੁੱਗਾ ਆਦਿ ਨੇ ਆਪਣੇ ਹੱਥੀਂ ਵਰਤਾਇਆ। ਜਿਕਰਯੋਗ ਹੈ ਕਿ ਬੀਤੇ ਦਿਨ ਇਸ ਸੇਵਾ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਆਪਣੇ ਹੱਥੀਂ ਸਲਮ ਬਸਤੀਆਂ ਵਿਚ ਵੰਡਣ ਦੀ ਸ਼ੁਰੂਆਤ ਕੀਤੀ ਸੀ ਅਤੇ ਕਿਹਾ ਸੀ ਕਿ ਕੋਰੋਨਾ ਵਾਇਰਸ ਦੇ ਖਤਰੇ ਕਾਰਨ ਜਦੋਂ ਤੱਕ ਇਹ ਲੋਕ ਰੁਜਗਾਰ ਲਈ ਬਾਹਰ ਨਹੀਂ ਨਿਕਲ ਸਕਦੇ ਉਸ ਸਮੇਂ ਤਕ ਰੋਜਾਨਾ ਇਹ ਸੇਵਾ ਜਾਰੀ ਰੱਖੀ ਜਾਵੇਗੀ। ਦੂਸਰੇ ਪਾਸੇ ਵਿਧਾਇਕ ਧਾਲੀਵਾਲ ਦੇ ਸਪੁੱਤਰ ਕਮਲ ਧਾਲੀਵਾਲ ਅਤੇ ਹਨੀ ਧਾਲੀਵਾਲ ਨੇ ਕਿਹਾ ਕਿ ਉੱਥੇ ਹੀ ਲੋੜਵੰਦ ਲੋਕਾਂ ਦੀ ਸਹਾਇਤਾ ਵਿਚ ਵੀ ਕੋਈ ਕਸਰ ਨਾ ਛੱਡੀ ਜਾਵੇ ਇਸ ਦੇ ਨਾਲ ਹੀ ਉਨ•ਾਂ ਅੱਜ ਇਕ ਵਾਰ ਫਿਰ ਫਗਵਾੜਾ ਦੇ ਪਿੰਡਾਂ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਰਹਿਣ ਵਾਲੇ ਨਾਗਰਿਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਤੁਸੀਂ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣ।ਤਾਂ ਕਿ ਤੁਸੀਂ ਸਭ ਤੰਦਰੁਸਤ ਰਹੋ।