ਫਗਵਾੜਾ(ਡਾ ਰਮਨ )
ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵਲੋਂ ਨਗਰ ਨਿਗਮ ਫਗਵਾੜਾ ਨੂੰ (ਓ ਡੀ ਐਫ ਪਲੱਸ ਪਲੱਸ) ਖੁੱਲੇ ਵਿਚ ਸ਼ੌਚ ਮੁਕਤ ਸਬੰਧੀ ਦੂਹਰੀ ਪਲੱਸ ਰੇਟਿੰਗ ਦਿੱਤੀ ਗਈ ਹੈ, ਜੋ ਕਿ ਕੁਝ ਸਾਲ ਪਹਿਲਾਂ ਹੀ ਨਗਰ ਨਿਗਮ ਬਣੇ ਇਸ ਸ਼ਹਿਰ ਲਈ ਮਾਣ ਵਾਲੀ ਗੱਲ ਹੈ।
ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਰਾਜੀਵ ਵਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਫਗਵਾੜਾ ਨਗਰ ਨਿਗਮ ਦੀ ਸਿਹਤ ਸ਼ਾਖਾ ਤੇ ਸਮੂਹ ਅਮਲੇ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੀ ਇਹ ਅਹਿਮ ਪ੍ਰਾਪਤੀ ਸੰਭਵ ਹੋ ਸਕੀ ਹੈÎ।

 ਉਨ੍ਹਾਂ ਦੱਸਿਆ ਕਿ ਹੁਣ ਨਗਰ ਨਿਗਮ ਵਲੋਂ ਅਗਲਾ ਟੀਚਾ  ਸਵੱਛ ਸਰਵੇਖਣ 2021 ਵਿਚ ਭਾਗ ਲੈਣ ਨਾਲ ਪਹਿਲਾ ਸਥਾਨ ਹਾਸਿਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। 

ਉੁੁਨ੍ਹਾਂ ਕਿਹਾ ਕਿ ਫਗਵਾੜਾ ਨਗਰ ਨਿਗਮ ਵਲੋਂ ਜਿੱਥੇ ਜਨਤਕ ਥਾਵਾਂ ’ਤੇ ਪਖਾਨਿਆਂ ਦੀ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਗਈ ਉੱਥੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤਹਿਤ ਪਖਾਨਿਆਂ ਦੀ ਉਸਾਰੀ ਵੱਡੀ ਪੱਧਰ ’ਤੇ ਕੀਤੀ  ਗਈ। ਇਸ ਤੋਂ ਇਲਾਵਾ ਲੋਕਾਂ ਨੂੰ ਖੁੱਲੇ ਵਿਚ ਮਲ ਮੂਤਰ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੇ ਸਮਾਜਿਕ ਸਮੱਸਿਆਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ, ਜੋ ਕਿ ਇਸ ਪ੍ਰਾਪਤੀ ਵਿਚ ਬਹੁਤ ਸਹਾਈ ਰਿਹਾ।  

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਫਗਵਾੜਾ ਸ਼ਹਿਰ ਨੂੰ ਸਵੱਛ ਸਰਵੇਖਣ 2021 ਵਿਚ ਪਹਿਲੇ ਸਥਾਨ ’ਤੇ ਲਿਆਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਰਣਬੀਰ ਸਿੰਘ, ਸਕੱਤਰ ਸ੍ਰੀ ਪ੍ਰਦੀਪ ਕੁਮਾਰ, ਹੈਲਥ ਅਫਸਰ ਡਾ. ਸ਼੍ਰੀ ਕ੍ਰਿਸ਼ਨ, ਸੁਪਰਡੈਂਟ ਸ੍ਰੀ ਅਮਿਤ ਕਾਲੀਆ, ਚੀਫ ਸੈਨੇਟਰੀ ਇੰਸਪੈਕਟਰ ਸ੍ਰੀ ਮਲਕੀਤ ਸਿੰਘ, ਸੈਨੇਟਰੀ ਇੰਸਪੈਕਟਰ ਸ੍ਰੀ ਅਜਮੇਰ ਸਿੰਘ, ਸ਼੍ਰੀ ਸੰਨੀ ਗੁਪਤਾ ਹਾਜ਼ਰ ਸਨ