(ਸਾਹਬੀ ਦਾਸੀਕੇ)
ਸ਼ਾਹਕੋਟ: ਮਲਸੀਆਂ,ਦੇਸ਼ ਭਰ ਵਿੱਚ ਫੈਲੇ ਕਰੋਨਾ ਵਾਇਰਸ ਨੂੰ ਲੈ ਕੇ ਹਰ ਦੇਸ਼ ਵਾਸੀ ਦੇ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਅਤੇ ਅਫ਼ਵਾਹਾਂ ਤੋਂ ਸਾਵਧਾਨ ਰਹਿਣ ਸਬੰਧੀ ਜਿਥੇ ਪ੍ਰਸਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਸ਼ਨਿਚਰਵਾਰ ਨੂੰ ਸ਼ਾਹਕੋਟ ਦੀਆਂ ਸਮਾਜ ਸੇਵੀ ਸੰਸਥਾਵਾਂ ਆਓ ਰੱਲ ਇੱਕ ਕੋਸਿ਼ਸ਼ ਕਰੀਏ, ਸ਼ੋਸ਼ਲ ਐਕਟੀਵਿਸਟ ਗਰੁੱਪ, ਹਿਊਮਨ ਰਾਈਟਸ ਪ੍ਰੈੱਸ ਕਲੱਬ ਅਤੇ ਗੌਰਵ ਕਰਾਟੇ ਕਲੱਬ ਵੱਲੋਂ ਵਾਲਮੀਕਿ ਚੌਂਕ ਮੇਨ ਬਜ਼ਾਰ ਸ਼ਾਹਕੋਟ ਤੋਂ ਮਲਸੀਆਂ ਰੋਡ, ਮੋਗਾ ਰੋਡ ਵਿਖੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਮਾਸਕ ਵੰਡੇ ਗਏ। ਇਸ ਮੌਕੇ ਇਸ ਮੁਹਿੰਮ ਵਿੱਚ ਪੁਲਿਸ ਪ੍ਰਸਾਸ਼ਨ ਵੱਲੋਂ ਐਸ.ਐਚ.ਓ. ਸ਼ਾਹਕੋਟ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਨੇ ਵੀ ਪੁਲਿਸ ਪਾਰਟੀ ਸਮੇਤ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਉੱਘੇ ਸਮਾਜ ਸੇਵਕ ਅਮਨ ਮਲਹੋਤਰਾ, ਹਿਊਮਨ ਰਾਇਟਸ ਪ੍ਰੈੱਸ ਕਲੱਬ ਦੇ ਜਿਲ੍ਹਾ ਪ੍ਰਧਾਨ ਰੂਪ ਲਾਲ ਸ਼ਰਮਾਂ, ਬਲਾਕ ਪ੍ਰਧਾਨ ਮਨੋਜ ਅਰੋੜਾ ਅਤੇ ਐਸ.ਐਚ.ਓ. ਸ਼ਾਹਕੋਟ ਸਬ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ਼ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਕਰੋਨਾ ਵਾਇਰਸ ਦੇ ਡਰ ਕਾਰਨ ਦਹਿਸ਼ਤ ਵਿੱਚ ਹੈ, ਜਿਸ ਤੋਂ ਬਚਾਅ ਸਬੰਧੀ ਸਾਰਿਆਂ ਨੂੰ ਸਾਵਧਾਨ ਹੋਣ ਦੀ ਲੋੜ ਹੈ। ਉਨਾਂ ਕਿਹਾ ਕਿ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਨੂੰ ਆਪਸੀ ਮਿਲਵਰਤਨ ਕੁੱਝ ਸਮੇਂ ਲਈ ਘੱਟ ਕਰਨਾ ਪਵੇਗਾ ਅਤੇ ਮਿਲਣ ਸਮੇਂ ਹੱਥ ਮਿਲਾਉਣ ਲਈ ਬਿਜਾਏ ਕੇਵਲ ਹੱਥ ਜੋੜ ਕੇ ਸਤਿ ਸ਼੍ਰੀ ਅਕਾਲ ਜਾਂ ਨਮਸਤੇ ਹੀ ਬੁਲਾਈ ਜਾਵੇ। ਉਨਾਂ ਕਿਹਾ ਕਿ ਆਪਸ ਵਿੱਚ ਮਿਲਣ ਸਮੇਂ ਇੱਕ ਮੀਟਰ ਦੀ ਦੂਰੀ ਬਣਾਈ ਜਾਵੇ ਅਤੇ ਕਿਸੇ ਵੀ ਤਰਾਂ ਦਾ ਇਕੱਠ ਕਰਨ ਤੋਂ ਪ੍ਰਹੇਜ਼ ਕੀਤਾ ਜਾਵੇ। ਇਸ ਮੌਕੇ ਅਮਨ ਮਲਹੋਤਰਾ ਨੇ ਸਮੂਹ ਸ਼ਹਿਰ ਵਾਸੀਆਂ ਨੂੰ 22 ਮਾਰਚ, ਦਿਨ ਐਤਵਾਰ ਨੂੰ ਭਾਰਤ ਵਿੱਚ ਲਗਾਏ ਜਾਣ ਵਾਲੇ ਜਨਤਾ ਕਰਫਿਊ ਦਾ ਸਮਰਥਨ ਕਰਨ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਲੋੜਵੰਦ ਲੋਕਾਂ ਨੂੰ ਮਾਸਕ ਤੇ ਸੈਨੇਟਾਈਜ਼ਰ ਵੰਡਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਹੁਲ ਪੰਡਿਤ, ਅਜੈ ਸ਼ਰਮਾਂ, ਮੁਖਤਿਆਰ ਸਿੰਘ ਐਕਟਿਵ ਵਲੰਟੀਅਰ, ਸਬ ਇੰਸਪੈਕਟਰ ਬਲਕਾਰ ਸਿੰਘ, ਅਮਰੀਕ ਸਿੰਘ ਬਾਂਸਲ ਆਦਿ ਹਾਜ਼ਰ ਸਨ।