Home Punjabi-News ਸ਼ਾਹਕੋਟ, ਮਲਸੀਆਂ,ਸ਼ਾਹਕੋਟ ਵਿੱਚੋਂ ਦੀ ਲੰਘਦੀ ਜਲੰਧਰ ਮੋਗਾ ਨੈਸ਼ਨਲ ਹਾਈਵੇ ਦੀ ਪਛਿਲੇ ਕਾਫੀ...

ਸ਼ਾਹਕੋਟ, ਮਲਸੀਆਂ,ਸ਼ਾਹਕੋਟ ਵਿੱਚੋਂ ਦੀ ਲੰਘਦੀ ਜਲੰਧਰ ਮੋਗਾ ਨੈਸ਼ਨਲ ਹਾਈਵੇ ਦੀ ਪਛਿਲੇ ਕਾਫੀ ਸਮੇਂ ਤੋਂ ਖਰਾਬ ਹੈ


ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ

ਸ਼ਾਹਕੋਟ ਮਲਸੀਆਂ, ਜਲੰਧਰ-ਮੋਗਾ ਨੈਸ਼ਨਲ ਹਾਈਵੇ ਦੀ ਹਾਲਤ ਪਿੱਛਲੇ ਕਰੀਬ ਇੱਕ ਦਹਾਕੇ ਤੋਂ ਕਾਫ਼ੀ ਖਰਾਬ ਹੋਈ ਪਈ ਹੈ। ਇਸ ਸੜਕ ਤੋਂ ਜਿਥੇ ਰੋਜ਼ਾਨਾਂ ਵੱਡੀ ਗਿਣਤੀ ਵਿੱਚ ਵਾਹਨ ਲੰਘਦੇ ਹਨ, ਉਥੇ ਹੀ ਇਸ ਸੜਕ ਤੇ ਸਕੂਲ ਅਤੇ ਬੈਂਕਾਂ ਹੋਣ ਕਾਰਨ ਆਮ ਲੋਕਾਂ ਤੇ ਵਿਦਿਆਰਥੀਆਂ ਨੂੰ ਵੀ ਭਾਰੀ ਦਿੱਕਤਾ ਦਾ ਸਾਹਮਣਾ ਕਰਨਾ ਪੈਂਦਾ ਹੈ। ਸੜਕ ਵਿੱਚ ਵੱਡੇ-ਵੱਡੇ ਟੋਏ ਪਏ ਹੋਣ ਕਾਰਨ ਆਏ ਦਿਨ ਸੜਕੀ ਹਾਦਸੇ ਵੀ ਵਾਪਰਦੇ ਰਹਿੰਦੇ ਹਨ ਅਤੇ ਪਿੱਛਲੇ ਸਮੇਂ ਦੌਰਾਨ ਸੜਕ ਦੀ ਖਸਤਾ ਹਾਲਤ ਕਾਰਨ ਕਈ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ। ਹਲਕਾ ਸ਼ਾਹਕੋਟ ਤੋਂ ਕਾਂਗਰਸ ਦੇ ਵਿਧਾਇਕ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਦੇ ਯਤਨਾਂ ਸਦਕਾ ਸੜਕ ਮੰਜੂਰ ਹੋ ਚੁੱਕੀ ਹੈ ਅਤੇ ਟੈਂਡਰ ਵੀ ਲੱਗ ਚੁੱਕੇ ਹਨ, ਪਰ ਸਬੰਧਤ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਵੱਲੋਂ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਨਹੀਂ ਕੀਤਾ ਜਾ ਰਿਹਾ, ਜਿਸ ਨੂੰ ਲੈ ਕੇ ਕਾਂਗਰਸੀ ਆਗੂਆਂ ਵੱਲੋਂ ਬੀਤੇ ਦਿਨੀ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਦੇ ਪ੍ਰਧਾਨ ਸਤੀਸ਼ ਰਿਹਾਨ ਅਤੇ ਸ਼ਾਹਕੋਟ ਦੇ ਸਾਰੇ MC ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਿਥੇ ਸਬੰਧਤ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਤੇ ਸੜਕ ਦਾ ਨਿਰਮਾਣ ਨਾ ਕਰਨ ਦੇ ਦੋਸ਼ ਲਗਾਏ ਗਏ ਸਨ, ਉਥੇ ਹੀ ਉਨਾਂ ਇੱਕ ਹਫ਼ਤੇ ਵਿੱਚ ਸੜਕ ਨਾ ਬਣਨ ਦੀ ਸੂਰਤ ਵਿੱਚ ਧਰਨਾ ਦੇਣ ਦੀ ਵੀ ਚੇਤਾਵਨੀ ਦਿੱਤੀ ਸੀ। ਇਸ ਸਬੰਧੀ ਉੱਘੇ ਸਮਾਜ ਸੇਵਕ ਅਤੇ ਸਾਬਕਾ ਐੱਮ.ਸੀ. ਸ਼ਾਹਕੋਟ ਸ਼੍ਰੀ ਅਮਨ ਮਲਹੋਤਰਾ ਨੇ ਸਾਡੀ ਟੀਮ ਨਾਲ ਖਾਸ ਗੱਲਬਾਤ ਕਰਦਿਆ ਕਿਹਾ ਕਿ ਵਿਧਾਇਕ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਦੇ ਯਤਨਾਂ ਸਦਕਾ ਸੜਕ ਮੰਜੂਰ ਤਾਂ ਹੋ ਚੁੱਕੀ ਹੈ, ਪਰ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ।

ਉਨਾਂ ਕਿਹਾ ਕਿ ਕਾਂਗਰਸੀ ਆਗੂ ਵੱਲੋਂ ਮੋਹਰੀ ਹੋ ਕੇ ਸੜਕ ਨੂੰ ਬਣਵਾਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਕਾਂਗਰਸੀ ਪਾਰਟੀ ਵੱਲੋਂ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਧਰਨਾ ਵੀ ਦੇਣ ਦਾ ਐਲਾਣ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜੇਕਰ ਕਾਂਗਰਸੀ ਆਗੂਆਂ ਵੱਲੋਂ ਸੜਕ ਦੇ ਖਸਤਾ ਹਾਲਤ ਨੂੰ ਲੈ ਕੇ ਧਰਨਾ ਦਿੱਤਾ ਜਾਵੇਗਾ ਤਾਂ ਉਹ ਆਪਣੇ ਸਾਥੀਆਂ ਸਮੇਤ ਇਸ ਧਰਨੇ ਦਾ ਸਮਰਥਨ ਕਰਨਗੇ, ਕਿਉਂਕਿ ਇਸ ਸੜਕ ਦਾ ਨਿਰਮਾਣ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਸਾਰੀਆਂ ਸਮਾਜਿਕ ਸੰਸਥਾਵਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਸੜਕ ਨੂੰ ਬਣਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।