ਸ਼ਾਹਕੋਟ, ਮਲਸੀਆ(ਸਾਹਬੀ ਦਾਸੀਕੇ)7 ਮਾਰਚ

ਜਲੰਧਰ-ਮੋਗਾ ਨੈਸ਼ਨਲ ਹਾਈਵੇ ਤੋਂ ਸ਼ਾਹਕੋਟ ਵਿਖੇ ਅੱਜ ਇੱਕ ਤੇਜ਼ ਰਫ਼ਤਾਰ ਟਰੱਕ ਵੱਜਣ ਕਾਰਨ ਸਕਾਰਪੀਓ ਗੱਡੀ ਵਿੱਚ ਸਵਾਰ ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗੲੀ ਸਕਾਰਪੀਓ ਗੱਡੀ ਵਿੱਚ ਚਾਲਕ ਸਮੇਤ 9 ਸ਼ਰਧਾਲੂ ਸਨ ਜੋ ਕਿ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਤੋਂ ਵਾਪਸ ਆਪਣੇ ਪਿੰਡ ਮਹਿਲ ਕਲਾਂ ਜ਼ਿਲ੍ਹਾ ਬਰਨਾਲਾ ਜਾ
ਰਹੇ ਸਨ ਪੁਲਿਸ ਨੇ ਟਰੱਕ ਡਰਾਈਵਰ ਅਤੇ ਉਸ ਦੇ ਸਾਥੀਆਂ ਨੂੰ ਕਾਬੂ ਕਰ ਲਿਆ ਅਤੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।