ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ 7340722856,987214613

ਸ਼ਾਹਕੋਟ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਜਾਰੀ ਕੀਤੇ ਗਏ ਤਿੰਨ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਗਏ ਸੱਦੇ ਤਹਿਤ ਸੋਮਵਾਰ ਨੂੰ ਕਾਂਗਰਸ ਪਾਰਟੀ ਵੱਲੋਂ ਸ੍ਰ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਹਲਕਾ ਸ਼ਾਹਕੋਟ ਦੀ ਅਗਵਾਈ ’ਚ ਐਸ.ਡੀ.ਐੱਮ. ਦਫ਼ਤਰ ਸ਼ਾਹਕੋਟ ਵਿਖੇ ਕੇਂਦਰ ਸਰਕਾਰ ਖਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨੋ ਆਰਡੀਨੈਂਸ ਕਿਸਾਨ-ਮਜ਼ਦੂਰ ਅਤੇ ਲੋਕ ਵਿਰੋਧੀ ਹਨ। ਉਨਾਂ ਕਿਹਾ ਕਿ ਪੰਜਾਬ ਵਿੱਚ ਪਹਿਲਾ ਹੀ ਕਿਸਾਨੀ ਹੇਠਲੇ ਪੱਧਰ ਤੇ ਆ ਚੱਕੀ ਹੈ, ਹੁਣ ਕੇਂਦਰ ਸਰਕਾਰ ਨੇ ਇਨਾਂ ਨਵੇਂ ਕਾਨੂੰਨਾਂ ਨਾਲ ਹਰ ਕਾਰੋਬਾਰ ਅਤੇ ਹਰ ਵਰਗ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ। ਉਨਾਂ ਕਿਹਾ ਕਿ ਕੇਂਦਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਤਲ ਕੀਤਾ ਜਾ ਰਿਹਾ। ਬਾਦਲ ਪਰਿਵਾਰ ਨੇ ਆਪਣੀ ਕੁਰਸੀ ਬਚਾਉਣ ਖਾਤਰ ਪੰਜਾਬ ਨੂੰ ਅੱਗ ਦੀ ਭੱਠੀ ਵਿੱਚ ਸੁੱਟ ਦਿੱਤਾ ਅਤੇ ਹੁਣ ਬੀਬਾ ਹਰਸਿਮਰਤ ਕੌਰ ਨੇ ਕੇਂਦਰੀ ਮੰਤਰੀ ਪਦ ਤੋਂ ਅਸਤੀਫ਼ਾ ਦੇ ਕੇ ਪੰਜਾਬ ਵਾਸੀਆਂ ਨੂੰ ਭਰਮਾਉਣ ਲਈ ਨਵਾਂ ਡਰਾਮਾ ਰਚਿਆ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਦੀ ਲੋਕ ਪੱਖੀ ਫੈਸਲੇ ਲਏ ਅਤੇ ਹੁਣ ਵੀ ਕਾਂਗਰਸ ਪਾਰਟੀ ਕੇਂਦਰ ਦੇ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿੱਛੇ ਨਹੀਂ ਹਟੇਗੀ। ਉਨਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਵਿਰੋਧੀ ਆਰਡੀਨੈਂਸ ਰੱਦ ਕਰਵਾਉਣ ਲਈ ਦਿੱਲੀ ਤੱਕ ਜਾਵਾਗੇ ਅਤੇ ਮੋਦੀ ਨੂੰ ਦਿੱਲੀ ਤੋਂ ਗੁਜ਼ਰਾਤ ਤੱਕ ਭਜਾਵਾਗੇ। ਇਸ ਮੌਕੇ ਉਨਾਂ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕਰਨ ਦਾ ਐਲਾਣ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਨੇ ਨੂੰ ਸਤੀਸ਼ ਰਿਹਾਨ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਪ੍ਰਵੀਨ ਗਰੋਵਰ ਸ਼ਹਿਰੀ ਪ੍ਰਧਾਨ ਅਤੇ ਅਰੋੜਾ ਮਹਾਂ ਸਭਾ ਦੇ ਪ੍ਰਧਾਨ,MC ਕਮਲ ਨਾਹਰ,ਬੁਟਾ ਕਲਸੀ ਕਾਂਗਰਸੀ ਆਗੂ, ਸੋਨੂੰ PA,MLA ਸ਼ਾਹਕੋਟ,MC ਗੁਲਜ਼ਾਰ ਸਿੰਘ ਥਿੰਦ,ਗੁਰਮੁੱਖ ਸਿੰਘ ਕੋਟਲਾ ਸੀਨੀਅਰ ਕਾਂਗਰਸੀ ਆਗੂ, ਅਸ਼ਵਿੰਦਰਪਾਲ ਸਿੰਘ ਨੀਟੂ ਚੇਅਰਮੈਨ ਸ਼ੂਗਰ ਮਿੱਲ ਨਕੋਦਰ, ਕਪਿਲ ਗੁਪਤਾ ਵਾਇਸ ਚੇਅਰਮੈਨ ਮਾਰਕਿਟ ਕਮੇਟੀ ਸ਼ਾਹਕੋਟ, ਦਵਿੰਦਰ ਰਿਹਾਨ ਸੀਨੀਅਰ ਕਾਂਗਰਸੀ ਆਗੂ, ਪਵਨ ਪੁਰੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਮਾ. ਗੁਰਚਰਨ ਸਿੰਘ ਚਾਹਲ, ਜਸਵਿੰਦਰ ਸਿੰਘ ਰਾਮਪੁਰ ਮੈਂਬਰ ਬਲਾਕ ਸੰਮਤੀ, ਸੁਰਿੰਦਰ ਕੁਮਾਰ ਨੰਬਰਦਾਰ ਲੋਹੀਆ, ਐਡਵੋਕੇਟ ਬਲਦੇਵ ਸਿੰਘ ਸੋਹਲ, ਅਵਤਾਰ ਸਿੰਘ ਚੰਦੀ, ਸਿ਼ੰਗਾਰਾ ਸਿੰਘ ਕੁਲਾਰ ਆਦਿ ਆਗੂਆਂ ਨੇ ਵੀ ਸੰਬੋਧਨ ਕਰਦਿਆ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ ਦਾ ਸਖ਼ਤ ਸਬਦਾਂ ਵਿੱਚ ਵਿਰੋਧ ਕੀਤਾ ਅਤੇ ਪਾਰਟੀਬਾਜ਼ੀ ਤੋਂ ੳੁੱਪਰ ਉੱਠ ਕੇ ਇਸ ਸੰਘਰਸ਼ ਨੂੰ ਜਿੱਤਣ ਲਈ ਸਾਰਿਆ ਨੂੰ ਅੱਗੇ ਆਉਣ ਦੀ ਅਪੀਲ ਕੀਤੀ।

ਸ਼ਾਹਕੋਟ ਮਲਸੀਆਂ ਤੋਂ ਸਾਹਬੀ ਦਾਸੀਕੇ ਸ਼ਾਹਕੋਟੀ ਅਨਿਲ ਕੁਮਾਰ ਬੋਬੀ ਦੀ ਵਿਸ਼ੇਸ਼ ਰਿਪੋਰਟ k9 ਨਿਊਜ਼ ਪੰਜਾਬ