(ਸਾਹਬੀ ਦਾਸੀਕੇ)

ਸ਼ਾਹਕੋਟ: ਮਲਸੀਆਂ,ਦੇਸ਼ ਵਿੱਚ ਫੈਲੇ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਰਬੱਤ ਦੇ ਭਲੇ ਲਈ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਸਮੂਹ ਗੁਰਦੁਆਰਿਆ ਵਿੱਚ ਸ਼੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕੀਤੀ ਗਈ ਹੈ। ਇਸੇ ਤਹਿਤ ਗੁਰਦੁਆਰਾ ਧੰਨ-ਧੰਨ ਬਾਬਾ ਸੁਖਚੈਨ ਦਾਸ ਜੀ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਬਲਦੇਵ ਸਿੰਘ ਕਲਿਆਣ ਦੀ ਰਹਿਨੁਮਾਈ ਹੇਠ ਮੰਗਲਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਸਨ, ਜਿਨਾਂ ਦੇ ਭੋਗ ਵੀਰਵਾਰ ਸਵੇਰੇ ਪਾਏ ਗਏ। ਇਸ ਮੌਕੇ ਕੀਰਤਨੀ ਜਥੇ ਨੇ ਕੀਰਤਨ ਕੀਤਾ, ਉਪਰੰਤ ਕਰੋਨਾ ਵਾਇਰਸ ਦੀ ਫੈਲ ਰਹੀ ਬਿਮਾਰੀ ਨੂੰ ਦੇਖਦਿਆ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਅੱਜ ਸਮੁੱਚਾ ਦੇਸ਼ ਕਰੋਨਾ ਵਾਇਰਸ ਕਾਰਨ ਦਹਿਸ਼ਤ ਦੇ ਮਾਹੌਲ ਵਿੱਚ ਹੈ। ਉਨਾਂ ਸਰਬੱਤ ਦੇ ਭਲੇ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਿਆ ਸਾਰਿਆਂ ਨੂੰ ਇਸ ਵਾਇਰਸ ਤੋਂ ਆਪਣਾ ਬਚਾਅ ਰੱਖਣ ਲਈ ਸੁਚੇਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਚਿੱਤਰ ਸਿੰਘ ਕੋਹਾੜ ਹਲਕਾ ਇੰਚਾਰਜ਼ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਚਰਨ ਸਿੰਘ ਸਿੰਧੜ ਸਰਕਲ ਜਥੇਦਾਰ, ਰਣਧੀਰ ਸਿੰਘ ਰਾਣਾ ਸ਼ਹਿਰੀ ਪ੍ਰਧਾਨ, ਭਾਈ ਹਰਜੀਤ ਸਿੰਘ ਇੰਚਾਰਜ਼ ਮਾਝਾ ਜ਼ੋਨ ਧਰਮ ਪ੍ਰਚਾਰ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਭਾਈ ਕਰਨੈਲ ਸਿੰਘ ਜੋਧਪੁਰੀ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਭਾਈ ਰਣਜੀਤ ਸਿੰਘ ਚੋਹਲਾ ਸਾਹਿਬ, ਭਾਈ ਜਸਬੀਰ ਸਿੰਘ ਝੰਡੇਰ, ਭਾਈ ਜਸਵੰਤ ਸਿੰਘ, ਭਾਈ ਕਮਲਜੀਤ ਸਿੰਘ ਇੰਚਾਰਜ਼, ਤਰਸੇਮ ਸਿੰਘ ਪ੍ਰਧਾਨ, ਹਰਭਜਨ ਸਿੰਘ ਬਾਜਵਾ, ਜਸਵਿੰਦਰ ਸਿੰਘ ਬਾਜਵਾ, ਤੀਰਥ ਸਿੰਘ ਆਦਿ ਹਾਜ਼ਰ ਸਨ।