* ਪਰਿਵਾਰ ਨੂੰ ਦਿੱਤਾ ਪੂਰਣ ਨਿਆ ਦਾ ਭਰੋਸਾ
ਫਗਵਾੜਾ (ਡਾ ਰਮਨ ) ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਲੁਬਾਣਿਆ ਵਾਲਾ ਵਿਖੇ ਜਹਿਰ ਦੇ ਕੇ ਕਤਲ ਕੀਤੇ ਗਏ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੂਰਣ ਨਿਆ ਦਾ ਭਰੋਸਾ ਦਿੱਤਾ। ਜੋਗਿੰਦਰ ਸਿੰਘ ਮਾਨ ਦੇ ਨਾਲ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਵੀ ਪੀੜ•ਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸ੍ਰ. ਮਾਨ ਨੇ ਦੱਸਿਆ ਕਿ ਇਹ ਘਟਨਾ ਬੀਤੀ 27 ਅਕਤੂਬਰ ਦੀ ਹੈ ਅਤੇ ਉਹਨਾਂ ਦੇ ਦਖਲ ਤੋਂ ਬਾਅਦ ਪੁਲਿਸ ਨੇ 29 ਅਕਤੂਬਰ ਨੂੰ ਧਾਰਾ 302 ਆਈ.ਪੀ.ਸੀ. ਅਧੀਨ ਦੋ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰ ਲਿਆ ਸੀ। ਪਰਿਵਾਰ ਦਾ ਦੋਸ਼ ਸੀ ਕਿ ਪੁਲਿਸ ਕਾਤਲਾਂ ਨੂੰ ਗਿਰਫਤਾਰ ਨਹੀਂ ਕਰ ਰਹੀ ਜਿਸ ਤੇ ਉਹਨਾਂ ਗ੍ਰਹਿ ਸਕੱਤਰ ਪੰਜਾਬ ਸਰਕਾਰ ਨਾਲ ਗੱਲ ਕੀਤੀ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਵੀ ਪਰਿਵਾਰ ਨੂੰ ਨਿਆ ਦੇਣ ਦਾ ਭਰੋਸਾ ਦਿੱਤਾ ਹੈ। ਉਹਨਾਂ ਕਿਹਾ ਕਿ ਘਟਨਾ ਲਈ ਜਿੰਮੇਵਾਰੀ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੰਗੀਨ ਜੁਰਮ ਵਿਚ ਮੁਜਰਿਮਾ ਨਾਲ ਪੂਰੀ ਸਖਤੀ ਵਰਤਣ ਪ੍ਰਤੀ ਵਚਨਬੱਧ ਹੈ। ਪੁਲਿਸ ਨੂੰ ਇਸ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕਾਂਗਰਸ ਪਾਰਟੀ ਇਸ ਘਟਨਾ ਦੇ ਪੀੜ•ਤ ਪਰਿਵਾਰ ਦੇ ਨਾਲ ਖੜੀ ਹੈ। ਪਰਿਵਾਰ ਨੂੰ ਪੂਰਾ ਨਿਆ ਦੁਆਇਆ ਜਾਵੇਗਾ। ਇਸ ਮੌਕੇ ਰੰਗਰੇਟਾ ਦਲ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਮਨਜੀਤ ਸਿੰਘ, ਪਰਮਜੀਤ ਸਿੰਘ ਰਾਜਾ ਐਸ.ਸੀ. ਸੈਲ ਪ੍ਰਧਾਨ ਆਦਿ ਵੀ ਹਾਜਰ ਸਨ।