ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦਿੱਲੀ ‘ਚ ਔਰੰਗਜ਼ੇਬ ਲੇਨ ਦੇ ਸਾਈਨ ਬੋਰਡ ‘ਤੇ ਕਾਲਖ ਮਲੀ ਅਤੇ ਉਨ੍ਹਾਂ ਨੇ ਮੰਗ ਕੀਤੀ ਕਿ ਔਰੰਗਜ਼ੇਬ ਦਾ ਨਾਂਅ ਦੇਸ਼ ਦੀਆਂ ਸੜਕਾਂ ਅਤੇ ਦੇਸ਼ ਦੀਆਂ ਕਿਤਾਬਾਂ ‘ਚੋਂ ਹਟਾਇਆ ਜਾਣਾ ਚਾਹੀਦਾ ਹੈ।

ਸਿਰਸਾ ਨੇ ਕਿਹਾ ਔਰੰਗਜ਼ੇਬ ਨੇ ਲੱਖਾਂ ਹਿੰਦੂਆਂ ‘ਤੇ ਅੱਤਿਆਚਾਰ ਕੀਤਾ ਤੇ ਉਨ੍ਹਾਂ ਦਾ ਧਰਮ ਪਰਿਵਰਤਿਤ ਕੀਤਾ। ਜਿਸ ਦੇ ਵਿਰੋਧ ‘ਚ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦੁਰ ਜੀ ਨੇ ਆਪਣੀ ਸ਼ਹਾਦਤ ਦਿੱਤੀ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਇਸ ਸੜਕ ਦਾ ਨਾਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਨਾਂਅ ‘ਤੇ ਰੱਖਿਆ ਜਾਣਾ ਚਾਹੀਦਾ ਹੈ।