ਫਗਵਾੜਾ, 14 ਫਰਵਰੀ : (ਡਾ ਰਮਨ / ਅਜੇ ਕੋਛੜ )

ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਾਰਾਈ ਉਦਘਾਟਨ ਉਪਰੰਤ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਕੂਲੀ ਸਿੱਖਿਆ ਨੂੰ ਸਮੇਂ ਦੇ ਹਾਣ ਦੀ ਬਣਾਉਣ ਲਈ ਸੂਬਾ ਸਰਕਾਰ ਨੇ ਸਮੂਹ ਸਰਕਾਰੀ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਦਾ ਮੰਤਵ ਸਿੱਖਣ ਪ੍ਰਕਿਰਿਆ ਨੂੰ ਸੁਖਾਲਾ ਤੇ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣਾ ਹੈ ਅਤੇ ਇਸ ਤਹਿਤ ਜਿਥੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਉਥੇ ਇਨਾਂ ਵਿਚ ਪੜਾਈ ਦੇ ਮਿਆਰ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਸਰਕਾਰੀ ਸਕੂਲਾਂ ਦੇ ਬੱਚੇ ਵੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈਣ ਦੇ ਯੋਗ ਹੋ ਸਕਣਗੇ। ਉਨਾਂ ਦੱਸਿਆ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਸਕੂਲ ਵਿਚ ਕੰਪਿੳੂਟਰ ਲੈਬ, ਈ-ਕੰਟੈਂਟ ਸਮਾਰਟ ਰੂਮ, ਸਕਿਉਰਿਟੀ ਲੈਬ, ਲਾਇਬ੍ਰੇਰੀ ਤੋਂ ਇਲਾਵਾ ਪਾਰਕਾਂ ਅਤੇ ਖੇਡ ਮੈਦਾਨ ਮੂੰਹੋਂ ਬੋਲਦੇ ਹਨ। ਇਸ ਮੌਕੇ ਉਨਾਂ ਸਕੂਲ ਵਿਚ ‘ਬੇਟੀ ਬਚਾਓ ਬੇਟੀ ਪੜਾਓ’ ਸਕੀਮ ਤਹਿਤ ਸੈਨੇਟਰੀ ਨੈਪਕਿਨ ਵੈਂਡਿੰਗ ਮਸ਼ੀਨ ਦਾ ਉਦਘਾਟਨ ਵੀ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਵਿਚ ਹੁਣ ਤੱਕ 261 ਸਕੂਲਾਂ ਨੂੰ ਸਮਾਰਟ ਬਣਾਇਆ ਗਿਆ ਹੈ, ਜਿਨਾਂ ਵਿਚ ਕਪੂਰਥਲਾ ਜ਼ਿਲੇ ਦੇ 8 ਸਕੂਲ ਸ਼ਾਮਿਲ ਹਨ। ਉਨਾਂ ਦੱਸਿਆ ਸਬ-ਡਵੀਜ਼ਨ ਫਗਵਾੜਾ ਵਿਖੇ ਨੰਗਲ ਮੱਝਾ ਅਤੇ ਭੁੱਲਾਰਾਈ ਦੇ ਸਕੂਲਾਂ ਨੂੰ ਸਮਾਰਟ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲੇ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਜਲਦ ਹੀ ਸੈਲਫ ਮੇਡ ਸਮਾਰਟ ਸਮੂਲ ਬਣਾਇਆ ਜਾ ਰਿਹਾ ਹੈ।
ਸਕੂਲ ਦੇ ਪਿ੍ਰੰਸੀਪਲ ਸ੍ਰੀ ਸੁਰੇਸ਼ ਗੁਪਤਾ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਉਨਾਂ ਦੱਸਿਆ ਕਿ ਇਸ ਸਕੂਲ ਵਿਚੋਂ ਸਿੱਖਿਆ ਪ੍ਰਾਪਤ ਵਿਦਿਆਰਥੀਆਂ ਨੇ ਉੱਚ ਮੁਕਾਮ ਹਾਸਲ ਕੀਤੇ ਗਏ ਹਨ ਅਤੇ ਵਿਦੇਸ਼ਾਂ ਵਿਚ ਵੀ ਚੰਗਾ ਨਾਂਅ ਕਮਾਇਆ ਹੈ। ਉਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਦੇਸ਼ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਐਸ. ਡੀ. ਐਮ ਫਗਵਾੜਾ ਸ. ਗੁਰਵਿੰਦਰ ਸਿੰਘ ਜੌਹਲ, ਸਰਪੰਚ ਸ. ਹਰਭਜਨ ਸਿੰਘ, ਮੈਂਬਰ ਜ਼ਿਲਾ ਪ੍ਰੀਸ਼ਦ ਸ੍ਰੀਮਤੀ ਨਿਸ਼ਾ ਰਾਣੀ ਤੇ ਸ੍ਰੀਮਤੀ ਮੀਨਾ ਰਾਣੀ, ਸ੍ਰੀ ਰਜਤ ਭਨੋਟ, ਸ. ਰਘਬੀਰ ਸਿੰਘ, ਸ. ਬਹਾਦਰ ਸਿੰਘ, ਸ੍ਰੀ ਸੁਖਚੈਨ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਸੁਰਿੰਦਰ ਕੌਰ, ਸ੍ਰੀਮਤੀ ਮੀਨਾ ਰਾਣੀ, ਸ੍ਰੀ ਨਰਿੰਦਰ ਪਾਲ, ਸ੍ਰੀਮਤੀ ਜਸਬੀਰ ਕੌਰ, ਸਾਬਕਾ ਸਰਪੰਚ ਸ. ਧਰਜਿੰਦਰ ਸਿੰਘ, ਸ. ਕੁਲਦੀਪ ਸਿੰਘ, ਸ. ਜਸਵਿੰਦਰ ਸਿੰਘ, ਸ੍ਰੀ ਮੱਖਣ ਲਾਲ, ਪਿ੍ਰੰਸੀਪਲ ਮੀਨਾ ਗੁਪਤਾ, ਪਿ੍ਰੰਸੀਪਲ ਰਣਜੀਤ ਗੋਗਨਾ ਤੋਂ ਇਲਾਵਾ ਸਕੂਲ ਸਟਾਫ ਅਤੇ ਇਲਾਕੇ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ।