(ਮਾਨਸਾ)

ਪੰਜਾਬ ਅਤੇ ਇਸ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਐਚ ਸੀ ਅਰੋੜਾ ਦੀ ਸ਼ਕਾਇਤ ਉਤੇ ਪੰਜਾਬ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਵਿਵਾਦਿਤ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ । ਸਿੱਧੂ ਮੂਸੇ ਵਾਲਾ ਖਿਲਾਫ ਥਾਣਾ ਸਦਰ ਮਾਨਸਾ ਵਿਖੇ ਪਰਚਾ ਦਰਜ ਹੋ ਗਿਆ ਹੈ ।
ਪੰਜਾਬ ਦੇ ਲੋਕਾਂ ਨੂੰ ਉਮੀਦ ਹੈ ਬਾਕੀ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ, ਜਿਨ੍ਹਾਂ ਕੋਲ ਹਿੰਸਾ ਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗਾਇਕਾਂ ਖ਼ਿਲਾਫ਼ ਸ਼ਿਕਾਇਤਾਂ ਕਾਫੀ ਦਿਨਾਂ ਤੋਂ ਪੈਂਡਿੰਗ ਹਨ, ਜਲਦੀ ਕਾਰਵਾਈ ਕਰਨਗੇ !