ਗੜ੍ਹਸ਼ੰਕਰ( ਬਲਵੀਰ ਚੌਪੜਾ)

ਸੀ. ਪੀ.ਆਈ.ਐਮ ਹੁਸ਼ਿਆਰਪੁਰ ਵਲੋਂ ਕਿਸਾਨ ਮਜਦੂਰ ਮੰਗਾਂ ਨੂੰ ਲੈ ਕੇ ਅੱਜ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਰੋਸ਼ ਪ੍ਰਦਰਸ਼ਨ ਹਫਤਾ ਮਨਾਇਆ ਜਾ ਰਿਹਾ ਹੈ l ਜਿਸ ਦੇ ਸਬੰਧ ਵਿੱਚ ਗੜ੍ਹਸ਼ੰਕਰ ਦੇ ਪਿੰਡ ਬਡੇਸਰੋਂ ਦੇ ਲੋਕਾਂ ਨਾਲ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਖਿਲਾਫ ਰੋਸ਼ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਰੋਸ਼ ਪ੍ਰਦਰਸ਼ਨ ਮੌਕੇ ਕਿਸਾਨ ਮਜਦੂਰ ਮੰਗਾ, ਆਵਾਰਾ ਪਸ਼ੂਆਂ, ਪੀਣ ਵਾਲੀ ਪਾਣੀ ਦੀ ਸਮੱਸਿਆ, ਟੂਟੀਆਂ ਦੇ ਬਿਲ ਮਾਫ਼ ਕਰਨ ਦੀਆਂ ਮੰਗਾਂ ਮੰਨਣ ਲਈ ਸਰਕਾਰ ਨੂੰ ਅਪੀਲ ਕੀਤੀ ਅਤੇ ਸਬ ਡਵੀਜ਼ਨ ਗੜ੍ਹਸ਼ੰਕਰ ਅਧੀਨ ਆਉਂਦੇ ਪਿੰਡ ਬਡੇਸਰੋਂ ਵਿੱਚ ਪਿਛਲੇ ਕਾਫੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਵੀ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਵੱਡੀ ਅਣਗਹਿਲੀ ਦੱਸਿਆ ਕਿ ਜੇਕਰ ਪਿੰਡ ਵਿੱਚ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਉਹਨਾਂ ਨੂੰ ਅਰਥੀ ਪਿੰਡ ਦੀ ਉਪਰੋਂ ਇਕ ਕਿਲੋਮੀਟਰ ਦੀ ਦੂਰੀ ਤੋਂ ਘੁੰਮ ਕੇ ਆਉਣਾ ਪੈਂਦਾ ਹੈ l ਅਤੇ ਬਰਸਾਤ ਹੋਣ ਕਰਕੇ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਜਾਂਦਾ ਹੈ ਅਤੇ ਗੰਦਾ ਪਾਣੀ ਖੜਾ ਹੋਣ ਕਰਕੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਵੀ ਡਰ ਹੈ l ਗਲੀਆਂ ਵਿੱਚ ਖੜੇ ਗੰਦੇ ਪਾਣੀ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸ਼ਨ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਪਿੰਡ ਬਡੇਸਰੋਂ ਵਾਸੀਆਂ ਦੇ ਪਾਣੀ ਦੇ ਨਿਕਾਸ ਦਾ ਕੋਈ ਜ਼ਲਦੀ ਹੱਲ ਨਹੀਂ ਹੋਇਆ ਤਾਂ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸਰਕਾਰ ਨੂੰ ਜਗਾਉਣ ਲਈ ਵੱਡੇ ਪੱਧਰ ਤੇ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਕਾਮਰੇਡ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਬਲਦੇਵ ਰਾਜ ਬਡੇਸਰੋਂ,ਹਰਮੇਸ਼ ਲਾਲ,ਰਣਜੀਤ ਸਿੰਘ, ਰਾਮ ਚੰਦ,ਸੰਜੀਵ ਕੁਮਾਰ,ਚਮਨ ਲਾਲ,ਊਸ਼ਾ ਰਾਣੀ, ਸੀਤਾ ਦੇਵੀ,ਆਦਿ ਸਮੂਹ ਪਿੰਡ ਵਾਸੀ ਹਾਜ਼ਰ ਸਨ l