ਫਗਵਾੜਾ (ਡਾ ਰਮਨ )

ਸੇਂਟ ਸੋਲਜਰ ਕਾਲਜੀਏਟ ਸਕੂਲ ਹਦੀਆਬਾਦ (ਫਗਵਾੜਾ ) ਦਾ 12 ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ । ਸਕੂਲ ਦੀ ਹੋਣਹਾਰ ਵਿਦਿਆਰਥਣ ਮਨਦੀਪ ਕੌਰ ਨੇ ਆਰਟਸ ਅਤੇ ਵਿਦਿਆਰਥੀ ਚੇਤਨ ਨੇ ਕਾਮਰਸ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ । ਸਕੂਲ ਦੇ ਇਸ ਸ਼ਾਨਦਾਰ ਨਤੀਜੇ ‘ਤੇ ਪ੍ਰਿੰਸੀਪਲ ਮੰਜੂ ਸ਼ਰਮਾ ਨੇ ਉਕਤ ਹੋਣਹਾਰ ਵਿਦਿਆਰਥੀਆਂ , ਉਹਨਾਂ ਦੇ ਮਾਪਿਆਂ ਤੇ ਸਕੂਲ ਦੇ ਮਿਹਨਤੀ ਸਟਾਫ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਗਈ ।