ਫਗਵਾੜਾ (ਡਾ ਰਮਨ ) ਸੋਚ ਚੈਰੀਟੇਬਲ ਵੈਲਫੇਅਰ ਸੁਸਾਇਟੀ ਵਲੋਂ ਕੋਰੋਨਾ ਮਹਾਮਾਰੀ ਦੇ ਚਲਦਿਆਂ ਪਿਛਲੇ ਤੇਰਾਂ ਦਿਨ ਤੋਂ ਘਰਾਂ ‘ਚ ਕੈਦ ਹੋ ਕੇ ਰਹਿਣ ਨੂੰ ਮਜਬੂਰ ਗਰੀਬ ਲੋੜਵੰਦ ਪਰਿਵਾਰਾਂ ਨੂੰ ਸੁਸਾਇਟੀ ਦੇ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਦੀ ਅਗਵਾਈ ਹੇਠ ਰਾਸ਼ਨ ਦੀ ਵੰਡ ਕੀਤੀ ਗਈ। ਪ੍ਰਧਾਨ ਲੁਬਾਣਾ ਨੇ ਦੱਸਿਆ ਕਿ ਅੱਜ 30 ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ ਹੈ। ਰਾਸ਼ਨ ਦੀ ਵੰਡ ਸਮੇਂ ਸਰੀਰਿਕ ਦੂਰੀ ਸਮੇਤ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਦੱਸੇ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਦੇ ਸਮੇਂ ਇਹ ਹਦਾਇਤ ਵੀ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਡਾਊਨ ਕਰਫਿਊ ਦੀ ਪੂਰੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਕਿਉਂਕਿ ਇਸ ਮਾਰੂ ਬਿਮਾਰੀ ਦੀ ਹਾਲੇ ਤੱਕ ਦੁਨੀਆ ਵਿਚ ਕੋਈ ਕਾਰਗਰ ਦਵਾਈ ਨਹੀਂ ਹੈ ਅਤੇ ਸਰੀਰਿਕ ਦੂਰੀ ਬਣਾ ਕੇ ਹੀ ਆਪਣੇ ਆਪ ਨੂੰ ਅਤੇ ਪਰਿਵਾਰ ਨੂੰ ਸੁਰੱਖਿਅਤ ਕੀਤਾ ਜਾ ਸਕਦਾ ਹੈ। ਇਸ ਮੌਕੇ ਅਵਤਾਰ ਸਿੰਘ ਗੰਢਮ, ਸਤਨਾਮ ਸਿੰਘ, ਅਮਰੀਕ ਸਿੰਘ, ਕਮਲਪ੍ਰੀਤ ਆਦਿ ਹਾਜਰ ਸਨ।