ਫਗਵਾੜਾ (ਡਾ ਰਮਨ ) ਕਰੋਨਾ ਵਾਇਰਸ ਦੇ ਕਾਰਨ ਸੂਬੇ ਅੰਦਰ ਲੱਗੇ ਹੋਏ ਕਰਫਿਊ ਦੇ ਚੱਲਦਿਆਂ ਰੋਜ਼ਾਨਾ ਹੀ ਕਈ ਗਰੀਬ ਪਰਿਵਾਰ ਦੋ ਟਾਈਮ ਭੁੱਖੇ ਹੀ ਸੌਂ ਜਾਂਦੇ ਹਨ ਜਿਸ ਨੂੰ ਦੇਖਦਿਆਂ ਹੋਇਆਂ ਸੋਚ ਚੈਰੀਟੇਬਲ ਸੁਸਾਇਟੀ ਨੇ ਐੱਨ.ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਸੁਸਾਇਟੀ ਦੇ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਵੱਲੋਂ ਅੱਜ ਪੰਦਰਾਂ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ। ਇਸ ਮੌਕੇ ਸਰਬਜੀਤ ਸਿੰਘ ਲੁਬਾਣਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਸਾਇਟੀ ਦਾ ਇਕੋ ਮਕਸਦ ਹੈ ਕਿ ਕੋਈ ਵੀ ਪਰਿਵਾਰ ਰਾਤ ਨੂੰ ਭੁੱਖਾ ਨਾ ਸੌਂਵੇ।ਉਨ੍ਹਾਂ ਅੱਗੇ ਕਿਹਾ ਕਿ ਕਰੋਨਾ ਵਾਇਰਸ ਬਹੁਤ ਹੀ ਖ਼ਤਰਨਾਕ ਬਿਮਾਰੀ ਹੈ ਜਿਸ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਾਨੂੰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਤਾਂ ਜੋ ਅਸੀਂ ਇਸ ਬਿਮਾਰੀ ਤੋਂ ਬਚੇ ਰਹੀਏ। ਇਸ ਮੌਕੇ ਸਰਪ੍ਰੀਤ ਸਿੰਘ ਪ੍ਰਿੰਸ, ਸਤਨਾਮ ਸਿੰਘ, ਬਲਰਾਜ ਬਾਊ, ਰਾਜਨ ਗਾਂਧੀ, ਕੇ.ਐੱਸ.ਨੂਰ, ਕਮਲਪ੍ਰੀਤ ਸਿੰਘ ਨੂਰ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੋਚ ਚੈਰੀਟੇਬਲ ਸੁਸਾਇਟੀ ਦੇ ਵਲੰਟੀਅਰ ਹਾਜ਼ਰ ਸਨ।