ਫਗਵਾੜਾ ( ਡਾ ਰਮਨ )ਕੋਰੋਨਾ ਵਾਇਰਸ ਦੇ ਕਾਰਨ ਕਰਫੂ ਦੇ ਚੱਲਦਿਆਂ ਲੋੜਵੰਦਾਂ ਦੀ ਮਦਦ ਕਰਨ ਦੇ ਮਕਸਦ ਨਾਲ ਸੋਚ ਚੈਰੀਟੇਬਲ ਸੁਸਾਇਟੀ ਨੇ ਅੱਜ ਸੁਸਾਇਟੀ ਦੇ ਪ੍ਰਧਾਨ ਸ੍ਰ ਸਰਬਜੀਤ ਸਿੰਘ ਲੁਬਾਣਾ ਦੀ ਅਗਵਾਈ ਹੇਠ 25 ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਰਦਾਰ ਸਰਬਜੀਤ ਲੁਬਾਣਾ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਰੋਨਾ ਵਾਇਰਸ ਬਹੁਤ ਹੀ ਖਤਰਨਾਕ ਹੈ ਪਰ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ।ਉਨ੍ਹਾਂ ਅੱਗੇ ਆਖਿਆ ਕਿ ਸੋਚ ਚੈਰੀਟੇਬਲ ਸੁਸਾਇਟੀ ਲੋੜਵੰਦ ਪਰਿਵਾਰਾਂ ਦੀ ਮਦਦ ਕਰਨ ਦੇ ਮਕਸਦ ਨਾਲ ਹੀ ਇਹੋ ਜਿਹੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਸਿਹਤ ਵਿਭਾਗ ਪੰਜਾਬ ਸਰਕਾਰ ਵੱਲੋਂ ਜੋ ਵੀ ਹਦਾਇਤਾਂ ਕਰੋਨਾ ਵਾਇਰਸ ਦੀ ਰੋਕਥਾਮ ਲਈ ਕੀਤੀਆਂ ਗਈਆਂ ਹਨ ਉਨ੍ਹਾਂ ਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਹਦਾਇਤਾਂ ਉੱਪਰ ਅਮਲ ਕਰੀਏ ਤਾਂ ਜੋ ਅਸੀਂ ਇਸ ਖ਼ਤਰਨਾਕ ਬਿਮਾਰੀ ਦੇ ਗੇੜ ਵਿੱਚ ਨਾ ਆ ਸਕੀਏ। ਇਸ ਮੌਕੇ ਸੋਚ ਚੈਰੀਟੇਬਲ ਸੁਸਾਇਟੀ ਦੇ ਵਲੰਟੀਅਰਾਂ ਵੱਲੋਂ ਲੋੜਵੰਦ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਰਾਸ਼ਨ ਦੀ ਵੰਡ ਕੀਤੀ ਗਈ।ਇਸ ਮੌਕੇ ਸਰਪ੍ਰੀਤ ਸਿੰਘ ਪ੍ਰਿੰਸ, ਕੁਲਦੀਪ ਸਿੰਘ ਨੂਰ, ਕਮਲਪ੍ਰੀਤ ਸਿੰਘ ਨੂਰ, ਅਵਤਾਰ ਪੰਡਵਾ, ਬਲਰਾਜ ਬਾਉ, ਰਾਜਨ ਗਾਂਧੀ, ਤੋਂ ਇਲਾਵਾ ਵੱਡੀ ਗਿਣਤੀ ਵਿਚ ਵਲੰਟੀਅਰ ਹਾਜ਼ਰ ਸਨ ਦਾ।