ਜਲੰਧਰ ਕੈਟ (ਰਾਹੁਲ)20 ਸਤੰਬਰ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ਼ਾਹਿਬ ਮਾਣਯੋਗ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਅਤੇ ਕੌਮੀ ਯੂਥ ਅਕਾਲੀ ਦਲ ਦੇ ਇੰਚਾਰਜ ਸਾਡੇ ਹਰਮਨ ਪਿਆਰੇ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਪ ਜੀ ਵਲੋਂ ਪਾਰਟੀ ਪ੍ਰਤੀ ਪਾਏ ਵੱਡਮੁਲੇ ਯੋਗਦਾਨ ਲਈ ਆਪ ਜੀ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਜਲੰਧਰ ( ਹਲਕਾ ਕੈਟ ) ਦਾ ਸਰਕਲ ਪ੍ਰਧਾਨ ਨਿਯੁਕਤ ਕਰਕੇ ਮੈਂ ਵੱਡਾ ਮਾਣ ਮਹਿਸੂਸ ਕਰ ਰਿਹਾ ਹਾਂ । ਮੈਨੂੰ ਪੂਰਨ ਭਰੋਸਾ ਹੈ ਕਿ ਆਪ ਜੀ ਪਾਰਟੀ ਦੇ ਅਨੂਸ਼ਾਸਨ ਦੀ ਪਾਲਣਾ ਕਰਦੇ ਹੋਏ ਹਰ ਵਰਗ ਨੂੰ ਸਿਤਕਾਰ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਹਿਤਾਂ ਪ੍ਰਤੀ ਆਪਣੀਆ ਜਿੰਮੇਵਾਰੀਆਂ ਨੂੰ ਬਖੂਬੀ ਨਿਭਾਉਂਦਿਆਂ ਪਾਰਟੀ ਅਤੇ ਸਮਾਜ ਦੀ ਬਿਹਤਰੀ ਲਈ ਆਪਣਾ ਵਡਮੁਲਾ ਯੋਗਦਾਨ ਪਾਉਦੇ ਰਹੋਗੇ । ਅੰਤ ਵਿਚ ਮੈਂ ਆਪ ਜੀ ਅਤੇ ਆਪ ਦੇ ਪਰਿਵਾਰ ਨੂੰ ਸ਼ੁਭਕਾਮਨਾਵਾਂ ਭੇਟ ਕਰਦਾ ਹੋਇਆ ਆਪ ਜੀ ਤੋਂ ਭਰਪੂਰ ਸਹਿਯੋਗ ਦੀ ਆਸ ਕਰਦਾ ਹਾਂ ।