ਨਕੋਦਰ :- ( ਨਰੇਸ਼ ਸਰਮਾ ) ਬੀਤੇ ਦਿਨੀਂ ਜਿਲ੍ਹਾ ਸਿੱਖਿਆ ਅਫਸਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਗੁਰਚਰਨ ਸਿੰਘ ਮੁਲਤਾਨੀ ਦੀ ਯੋਗ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਦਿਅਕ /ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਕਰਵਾਏ ਗਏ ਮੁਕਾਬਲਿਆਂ ਸਬੰਧੀ ਜਾਣਕਾਰੀ ਸਾਝੀਂ ਕਰਦਿਆਂ ਨਿਰਮਲ ਕੁਮਾਰ ਮੁੱਖ ਅਧਿਆਪਕ ਵੱਲੋਂ ਦੱਸਿਆ ਗਿਆ, ਕਿ ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨਪੁਰ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਚੌਥਾ ਸਥਾਨ ਪ੍ਰਾਪਤ ਕਰਕੇ ਅਗਾਂਹ ਵਧੂ ਰਾਜ ਪੱਧਰੀ ਮੁਕਾਬਲੇ ਲਈ ਅਪਣੀ ਜਗ੍ਹਾ ਪੱਕੀ ਕੀਤੀ। ਇਸ ਤੋਂ ਇਲਾਵਾ ਮਿਡਲ ਸਕੂਲ ਵਿਦਿਆਰਥਣ ਮਨਜੌਤ ਕੌਰ ਨੇ ਬਲਾਕ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਜਿਲ੍ਹਾ ਪੱਧਰ ਮੁਕਾਬਲੇ ਵਿੱਚ ਹਿੱਸਾ ਲਿਆ। ਸਕੂਲ ਦੇ ਇੰਚਾਰਜ ਰਾਜ ਕੁਮਾਰ ਵੱਲੋਂ ਦੋਵਾਂ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਮੁਬਾਰਕ ਬਾਦ ਦਿੰਦਿਆਂ ਬੱਚਿਆਂ ਦੇ ਅਗਾਂਹ ਵਧੂ ਭਵਿੱਖ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਅੈਸ. ਅੈਮ. ਜੀ ਦੇ ਚੇਅਰਮੈਨ ਗੁਰਦਿਅਲ ਸਿੰਘ ਵੱਲੋਂ ਬੱਚਿਆਂ ਨੂੰ ਇਨਾਮ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ। ਇਸ ਸੁਭ ਅਵਸਰ ਮੌਕੇ ਤੇ ਪਿੰਡ ਹੁਸੈਨਪੁਰ ਦੇ ਸਰਪੰਚ ਜਸਪ੍ਰੀਤ ਕੌਰ, ਜਗਮੀਤ ਸਿੰਘ, ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜਰ ਸਨ।