Home Punjabi-News ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਸਾਜ਼ ਵਾਦਨ ਪ੍ਰਤੀਯੋਗਤਾ...

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ ਸਾਜ਼ ਵਾਦਨ ਪ੍ਰਤੀਯੋਗਤਾ ਅੱਜ ਤੋਂ

ਲੁਧਿਆਣਾ, 30 ਅਗਸਤ
(ਹੇਮਰਾਜ, ਨਰੇਸ਼ ਕੁਮਾਰ )
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਪੰਜਵੀਂ ਪ੍ਰਤੀਯੋਗਤਾ ਸਾਜ਼ ਵਾਦਨ ਭਲਕੇ 31 ਅਗਸਤ ਤੋਂ ਆਰੰਭ ਹੋਵੇਗੀ।
ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ ਜਿੰਨ੍ਹਾਂ ਵਿੱਚ ਪਟਿਆਲਾ ਜਿਲ੍ਹੇ ਦੇ ਰਾਜ ਭਰ ‘ਚੋਂ ਸਭ ਤੋਂ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ ‘ਤੇ ਅਧਾਰਤ ਪੇਸ਼ਕਾਰੀਆਂ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਸ੍ਰੀਮਤੀ ਸਵਰਨਜੀਤ ਕੌਰ ਜਿਲ੍ਹਾ ਸਿੱਖਿਆ ਅਫਸਰ (ਸੈ.) ਲੁਧਿਆਣਾ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਸਕੂਲ ਪੱਧਰ ਦੇ ਸਾਜ਼ ਵਾਦਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 31 ਅਗਸਤ ਤੋਂ 4 ਸਤੰਬਰ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਇਸ ਮੁਕਾਬਲੇ ਲਈ ਪ੍ਰਾਇਮਰੀ ਵਰਗ ਦਾ ਸਮਾਂ 3 ਤੋਂ 4 ਮਿੰਟ, ਮਿਡਲ ਤੇ ਸੈਕੰਡਰੀ ਵਰਗ ਲਈ 4 ਤੋਂ 6 ਮਿੰਟ ਦਾ ਸਮਾਂ ਹੋਵੇਗਾ।
5 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲ੍ਹਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।
ਇਸ ਮੌਕੇ ਗੁਰਕ੍ਰਿਪਾਲ ਸਿੰਘ ਜਿਲ੍ਹਾ ਨੋਡਲ ਅਫਸਰ (ਸੈ.) ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਜ਼ ਵਾਦਨ ਮੁਕਾਬਲੇ ਨੂੰ ਵੀ ਵਿਦਿਆਰਥੀਆਂ ਵੱਲੋਂ ਵੱਡਾ ਹੁੰਗਾਰਾ ਮਿਲਣ ਦੀ ਉਮੀਦ ਹੈ ,