ਸ਼ਾਹਕੋਟ/ਮਲਸੀਆਂ,(ਸਾਹਬੀ ਦਾਸੀਕੇ, ਜਸਵੀਰ ਸਿੰਘ ਸੀਰਾ)ਪੰਜਾਬ ਸਰਕਾਰ ਵੱਲੋਂ ਉਪਰਾਲਾ ਕਰ ਸ੍ਰੀ ਹਜੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂਆਂ ਵਿਚੋਂ ਸ਼ਾਹਕੋਟ ਤਹਿਸੀਲ ਦੇ ਪਿੰਡ ਜਾਨੀਆਂ ਚਾਹਲ ਦੇ ਇੱਕ ਵਿਅਕਤੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜੀਟਿਵ ਆਈ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਰਦੀਪ ਸਿੰਘ ਦੁੱਗਲ ਸੀਨੀਅਰ ਮੈਡੀਕਲ ਅਫਸਰ ਸ਼ਾਹਕੋਟ ਨੇ ਦੱਸਿਆ ਕਿ ਕੋਰੋਨਾ ਪਾਜੀਟਿਵ ਵਿਅਕਤੀ ਮਲਕੀਤ ਸਿੰਘ ਵਾਸੀ ਪਿੰਡ ਜਾਨੀਆਂ ਚਾਹਲ,ਜੋਕਿ ਬੀਤੇ ਦਿਨੀਂ ਸ੍ਰੀ ਹਜੂਰ ਸਾਹਿਬ ਤੋਂ ਵਾਪਸ ਆਇਆ ਸੀ, ਜਿਸਨੂੰ ਪ੍ਰਸ਼ਾਸਨ ਵੱਲੋਂ ਬੱਸਾਂ ਰਾਹੀਂ ਸਿੱਧਾ ਜਲੰਧਰ ਇਕਾਂਤਵਾਸ ਲਈ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਸੈਟਰ ਵਿੱਚ ਭੇਜ ਦਿੱਤਾ ਸੀ ਅਤੇ ਜਿਸ ਦੇ ਸੈਪਲ ਲੈਣ ਗਏ ਸਨ।ਉਨ੍ਹਾਂ ਦੱਸਿਆ ਕਿ ਉੱਕਤ ਵਿਅਕਤੀ ਦੀ ਰਿਪੋਰਟ ਪਾਜੀਟਿਵ ਆਉਣ ਉਪਰੰਤ ਉਸਨੂੰ ਹੁਣ ਸਿਵਲ ਹਸਪਤਾਲ ਜਲੰਧਰ ਵਿਖੇ ਰੈਫਰ ਕੀਤਾ ਗਿਆ ਹੈ।