* ਮੰਦਰ ਕਮੇਟੀ ਨੇ ਕੀਤਾ ਸਨਮਾਨਤ

ਫਗਵਾੜਾ (ਡਾ ਰਮਨ ) ਫਗਵਾੜਾ ਦੇ ਨਵ ਨਿਯੁਕਤ ਐਸ.ਐਸ.ਪੀ. ਸ੍ਰੀ ਜਸਪ੍ਰੀਤ ਸਿੰਘ ਸਿੱਧੂ ਅੱਜ ਫਗਵਾੜਾ ਫਰੀ ਦੌਰਾਨ ਇੱਥੋਂ ਦੇ ਪ੍ਰਸਿੱਧ ਸ੍ਰੀ ਹਨੁਮਾਨਗੜ•ੀ ਮੰਦਰ ਵਿਖੇ ਨਤਮਸਤਕ ਹੋਣ ਪੁੱਜੇ। ਉਹਨਾਂ ਦੇ ਨਾਲ ਐਸ.ਪੀ. ਫਗਵਾੜਾ ਮਨਵਿੰਦਰ ਸਿੰਘ ਅਤੇ ਡੀ.ਐਸ.ਪੀ. ਸੀ.ਆਈ.ਡੀ. ਕਪੂਰਥਲਾ ਸ੍ਰੀ ਰਾਜਿੰਦਰ ਕੁਮਾਰ ਵੀ ਸਨ। ਉਹਨਾਂ ਨੂੰ ਮੰਦਰ ਕਮੇਟੀ ਪ੍ਰਬੰਧਕ ਐਡਵੋਕੇਟ ਰਵਿੰਦਰ ਸ਼ਰਮਾ (ਨੀਟਾ) ਅਤੇ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਜਨਰਲ ਸਕੱਤਰ ਗੁਰਦੀਪ ਸੈਣੀ ਵਲੋਂ ਯਾਦਗਾਰੀ ਚਿੰਨ• ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਐਸ.ਐਸ.ਪੀ. ਕਪੂਰਥਲਾ ਨੇ ਕਿਹਾ ਕਿ ਫਗਵਾੜਾ ਗੁਰੂਆਂ ਪੀਰਾਂ ਦੀ ਧਰਤੀ ਹੈ ਜਿੱਥੇ ਲੋਕ ਇਕ ਦੂਸਰੇ ਦੇ ਧਰਮ ਦਾ ਸਤਿਕਾਰ ਕਰਦੇ ਹੋਏ ਆਪਸੀ ਭਾਈਚਾਰਕ ਸਾਂਝ ਦੀ ਮਜਬੂਤੀ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ ਜੋ ਕਾਨੂੰਨੀ ਵਿਵਸਥਾ ਨੂੰ ਸੁਚਾਰੂ ਰੱਖਣ ਵਿਚ ਸਹਾਈ ਬਣਦਾ ਹੈ। ਉਹਨਾਂ ਕੋਰੋਨਾ ਆਫਤ ਦੌਰਾਨ ਧਾਰਮਿਕ ਜੱਥੇਬੰਦੀਆਂ ਵਲੋਂ ਸਮਾਜ ਸੇਵੀ ਸੰਗਠਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੋੜਵੰਦਾਂ ਲਈ ਭੋਜਨ ਦਾ ਪ੍ਰਬੰਧ ਕਰਨ ਵਿਚ ਨਿਭਾਈ ਭੂਮਿਕਾ ਨੂੰ ਖਾਸ ਤੌਰ ਤੇ ਸਰਾਹਿਆ ਅਤੇ ਕਿਹਾ ਕਿ ਪੂਰੇ ਜ਼ਿਲ੍ਹਾ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ ਤਾਂ ਜੋ ਇੱਥੋਂ ਦੀ ਸ਼ਾਂਤੀ ਭੰਗ ਨਾ ਹੋਵੇ। ਉਹਨਾਂ ਸਮੂਹ ਫਗਵਾੜਾ ਵਾਸੀਆਂ ਨੂੰ ਜਿੱਥੇ ਕੋਵਿਡ-19 ਦੌਰਾਨ ਪ੍ਰਸ਼ਾਸਨ ਵਲੋਂ ਤੈਅ ਕੀਤੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਉੱਥੇ ਹੀ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਹੋਰ ਪਤਵੰਤੇ ਵੀ ਹਾਜਰ ਸਨ।