ਫਗਵਾੜਾ 20 ਫਰਵਰੀ (ਡਾ ਰਮਨ , ਅਜੇ ਕੋਛੜ)

ਫਗਵਾੜਾ ਦੇ ਨੇੜਲੇ ਪਿੰਡ ਪੰਡੋਰੀ ਵਿਖੇ ਘੁੰਮਣਾ-ਮਾਣਕਾ ਲਿੰਕ ਰੋਡ ਤੇ ਬੱਸ ਅਤੇ ਮੋਟਰਸਾਇਕਲ ਵਿਚਕਾਰ ਆਮੋ-ਸਾਹਮਣੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੁਝਾਰ ਸਿੰਘ (26) ਪੁੱਤਰ ਸਤਨਾਮ ਸਿੰਘ ਵਾਸੀ ਵਾਰਡ ਨੰਬਰ 7, ਗੁਰੂ ਨਾਨਕ ਨਗਰ ਫਗਵਾੜਾ ਆਪਣੇ ਮੋਟਰਸਾਇਕਲ ਨੰਬਰ ਪੀ.ਬੀ. 09 ਵਾਈ 1051 ਸਪਲੈਂਡਰ ਪਰ ਟੋਡਰਪੁਰ ਆਪਣੇ ਖੇਤਾਂ ਨੂੰ ਜਾ ਰਿਹਾ ਸੀ ਤਾਂ ਸਵੇਰੇ 10 ਵਜੇ ਦੇ ਕਰੀਬ ਜਦੋਂ ਉਸਨੇ ਪੰਡੋਰੀ ਦੀ ਡਰੇਨ ਦਾ ਪੁਲ ਪਾਰ ਕੀਤਾ ਤਾਂ ਸਾਹਮਣੇ ਤੋਂ ਆ ਰਹੀ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾ ਜਿਲ•ਾ ਸ਼ਹੀਦ ਭਗਤ ਸਿੰਘ ਨਗਰ ਦੀ ਬੱਸ ਨੰਬਰ ਪੀ.ਬੀ. 32 ਐਲ 2208 ਨਾਲ ਉਸਦੀ ਆਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਇਕਲ ਸਵਾਰ ਦੀ ਮੋਕੇ ਤੇ ਹੀ ਮੌਤ ਹੋ ਗਈ। ਪਰਿਵਾਰਕ ਸੂਤਰਾਂ ਅਨੁਸਾਰ ਮ੍ਰਿਤਕ ਦੀ ਕਰੀਬ 10 ਦਿਨ ਦੀ ਨਵਜਾਤ ਬੱਚੀ ਹੈ। ਪੁਲਿਸ ਨੇ ਬੱਸ ਡਰਾਈਵਰ ਹਰਜੀਤ ਸਿੰਘ ਪੁੱਤਰ ਗੱਜਣ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।