* ਬੀਬੀਆਂ ਨੇ ਪੰਕਤੀ ਰੂਪ ਵਿਚ ਸਰਵਣ ਕਰਵਾਇਆ ਕੀਰਤਨ
ਫਗਵਾੜਾ (ਡਾ ਰਮਨ ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਪਿੰਡ ਸੰਗਤਪੁਰ ਵਿਖੇ ਸੰਤ ਬਾਬਾ ਨਿਹਾਲ ਸਿੰਘ ਗੁਰਦੁਆਰਾ ਸਾਹਿਬ ਦੀ ਪ੍ਰਬੰਧ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਪਿੰਡ ਦੀਆਂ ਬੀਬੀਆਂ ਨੇ ਪੰਕਤੀ ਰੂਪ ਵਿਚ ਗੁਰੂ ਯਸ਼ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਉਪਕਾਰ ਸਿੰਘ, ਕੈਸ਼ੀਅਰ ਹਰਦੀਪ ਸਿੰਘ ਸਰਪੰਚ, ਡਾ. ਰਜਿੰਦਰ ਸਿੰਘ ਅਤੇ ਡਾ. ਰਣਬੀਰ ਸਿੰਘ ਰਾਣਾ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਸੇਧ ਲੈਣ ਦੀ ਪ੍ਰੇਰਣਾ ਦਿੱਤੀ। ਚਾਹ ਪਕੌੜੇ ਅਤੇ ਗੁਰੂ ਘਰ ਕਾ ਲੰਗਰ ਅਤੁੱਟ ਵਰਤਾਇਆ ਗਿਆ। ਰਾਤ ਸਮੇਂ ਦੀਪ ਮਾਲਾ ਕੀਤੀ ਗਈ ਅਤੇ ਗੁਰਦੁਆਰਾ ਸਾਹਿਬ ਨੂੰ ਰੰਗ ਵਿਰੰਗੀਆਂ ਖੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਸੀ। ਇਸ ਮੌਕੇ ਸੁਰਜੀਤ ਸਿੰਘ, ਤਰਲੋਚਨ ਸਿੰਘ, ਲਖਬੀਰ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ, ਹਰਜੀਤ ਸਿੰਘ, ਨਰਿੰਦਰ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ, ਤਜਿੰਦਰ ਕੌਰ, ਪਰਮਜੀਤ ਸਿੰਘ ਰਾਜੂ, ਸੁਰਿੰਦਰ ਕੌਰ, ਜਸਬੀਰ ਕੌਰ, ਸੁਖਨਾਜ ਕੌਰ, ਬਲਜੀਤ ਕੌਰ, ਸਤਨਾਮ ਕੌਰ ਆਦਿ ਹਾਜਰ ਸਨ।