(ਅਸ਼ੋਕ ਲਾਲ)

ਅੱਜ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਬਕਾ ਮੰਤਰੀ ਪੰਜਾਬ ਸ ਜੋਗਿੰਦਰ ਸਿੰਘ ਮਾਨ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਜੀ ਨੇ ਦਾਣਾ ਮੰਡੀ ਪਾਂਛਟਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸੁਣਿਆ। ਇਸ ਸਮੇਂ ਉਨ੍ਹਾਂ ਨਾ ਮੰਡੀ ਅਧਿਕਾਰੀਆ ਨਾਲ ਰਾਬਤਾ ਕਰ ਕਿ ਇਸ covid 19 ਮਹਾਮਾਰੀ ਤੋਂ ਕਿਸਾਨਾਂ ਨੂੰ ਸੁਰੱਖਿਅਤ ਰੱਖਣ ਲਈ ਲੋੜੀਂਦੇ ਉਪਰਾਲੇ ਕਰਨ ਨੂੰ ਕਿਹਾ ਅਤੇ ਨਾਲ ਹੀ ਉਨ੍ਹਾਂ ਨੇ ਆੜ੍ਹਤੀਆਂ ਨੂੰ ਵੀ ਪਰਸਾਸਨਿਕ ਤੌਰ ਤੇ ਪੂਰੀ ਸਹਾਇਤਾ ਦੇਣ ਦਾ ਯਕੀਨ ਦਿਵਾਇਆ।