(ਅਸ਼ੋਕ ਲਾਲ)

ਅੱਜ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਬਕਾ ਮੰਤਰੀ ਪੰਜਾਬ ਸ ਜੋਗਿੰਦਰ ਸਿੰਘ ਮਾਨ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਜੀ ਨੇ ਬੋਹਾਨੀ ਪਿੰਡ ਦਾ ਦੌਰਾ ਕੀਤਾ ਅਤੇ ਪਿੰਡ ਵਿੱਚ covid 19 ਕਾਰਨ ਆਉਣ ਵਾਲੀਆਂ ਮੁਸ਼ਕਿਲਾਂ ਸੁਣੀਆਂ । ਇਸ ਮੌਕੇ ਤੇ ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਾਲ ਵਿਚਾਰ ਵਟਾਂਦਰਾ ਕੀਤਾ ਕੇ ਇਸ ਦੁੱਖ ਦੀ ਘੜੀ ਵਿੱਚ ਕੋਈ ਵੀ ਪਰਵਾਰ ਭੁੱਖਾ ਨਾ ਰਹੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੂਰੇ ਪਿੰਡ ਨੂੰ covid 19 ਤੋਂ ਸੁਰੱਖਿਅਤ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਹਰਜੀਤ ਸਿੰਘ ਸਰਪੰਚ, ਸਤਨਾਮ ਸਿੰਘ ਸਾਬਕਾ ਸਰਪੰਚ, ਪਰਸ਼ਾ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਮੋਹਨ ਸਿੰਘ, ਸਤਪਾਲ ਸਿੰਘ, ਜਗਜੀਤ ਸਿੰਘ, ਸਤੀਸ਼ ਸਾਬਕਾ ਪੰਚ ਅਤੇ ਹੋਰ।