(ਅਸ਼ੋਕ ਲਾਲ ਉੱਚਾਪਿੰਡ ਬਿਊਰੋ ਫਗਵਾੜਾ)
ਅੱਜ ਪਿੰਡ ਹਰਦਾਸਪੁਰ ਵਿਚ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਅਤੇ ਸਮਾਜਸੇਵੀ ਹਰਨੇਕ ਸਿੰਘ ਬੈਂਸ ਦੇ ਪਰਿਵਾਰ ਦੇ ਸਹਿਯੋਗ ਸਦਕਾ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਛਾਂਦਾਰ ਬੂਟੇ ਲਗਾ ਕੇ ਪਿੰਡ ਨੂੰ ਹਰਿਆ ਭਰਿਆ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਵਾਤਾਵਰਣ ਦੀ ਸੰਭਾਲ ਹੋ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਸਾਫ ਸੁਥਰਾ ਪਾਣੀ, ਹਵਾ, ਮੁਹੱਈਆ ਹੋ ਸਕੇ। ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰਾਂ ਨੇ ਦੀ ਆਪੋ ਆਪਣਾ ਯੋਗਦਾਨ ਪਾ ਕੇ ਲੋਕਾਂ ਨੂੰ ਇਸ ਕੰਮ ਲਈ ਤਿਆਰ ਕੀਤਾ ਅਤੇ ਅੰਤ ਵਿੱਚ ਸਮੂਹ ਪੰਚਾਇਤ ਮੈਂਬਰਾਂ ਅਤੇ ਬੈਂਸ ਪਰਿਵਾਰ ਵਲੋਂ ਇਸ ਤਰ੍ਹਾਂ ਦੇ ਪ੍ਰੋਗਰਾਮ ਹਲਕਾ ਇੰਚਾਰਜ ਦੇ ਸਹਿਯੋਗ ਨਾਲ ਕਰਦੇ ਰਹਿਣ ਦਾ ਅਤੇ ਲੋੜਵੰਦ ਬੱਚੀਆ ਨੂੰ ਹੈਲਪ ਕਰਨ ਦਾ ਵੀ ਭਰੋਸਾ ਦੁਆਇਆ ਤਾਂ ਕਿ ਹਰ ਇੱਕ ਜੋ ਬੱਚਾ ਅੱਗੇ ਵਧਣਾ ਚਾਹੁੰਦਾ ਹੈ ਉਸ ਦੀ ਮਦਦ ਕੀਤੀ ਜਾ ਸਕੇ ਅਤੇ ਸਮੂਹ ਨਗਰ ਵਲੋਂ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦਾ ਵੀ ਧੰਨਵਾਦ ਕੀਤਾ ਗਿਆ ਜਿਹਨਾਂ ਨੇ ਆਪਣਾ ਕੀਮਤੀ ਸਮਾਂ ਪਿੰਡ ਵਾਸੀਆਂ ਲਈ ਕੱਢਿਆ ਅਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਨੂੰ ਸੁਣੀਆਂ ਅਤੇ ਮਾਨ ਸਾਹਿਬ ਵਲੋਂ ਜਲਦ ਪਿੰਡ ਲਈ ਗ੍ਰਾਂਟ ਵੀ ਜਾਰੀ ਕਰਨ ਲਈ ਕਿਹਾ ਗਿਆ ਤਾਂ ਜੋ ਪਿੰਡ ਦੇ ਅਧੂਰੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।