ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਖੜ੍ਹ ਕੇ ਟਿੱਕ ਟੌਕ ‘ਤੇ ਬਣਾਈਆਂ ਵੀਡੀੳਜ਼ ਸਾਹਮਣੇ ਆਉਣ ਤੋਂ ਬਾਅਦ ਆਖ਼ਰਕਾਰ ਸ਼੍ਰੋਮਣੀ ਕਮੇਟੀ ਨੇ ਥੋੜ੍ਹੀ ਹਲਚਲ ਵਿਖਾਈ ਹੈ। ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ‘ਇੱਥੇ ਟਿੱਕ-ਟੌਕ ਬਣਾਉਣਾ ਮਨ੍ਹਾ ਹੈ’ ਦੇ ਪੋਸਟਰ ਅਤੇ ਬੋਰਡ ਲਗਾਏ ਗਏ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਨ੍ਹਾਂ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਸੀ ਕਿ ਜੇਕਰ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਤਾਂ ਪਰਿਕਰਮਾ ‘ਚ, ਖ਼ਾਸ ਕਰਕੇ ਨੌਜਵਾਨਾਂ ਵਲੋਂ ਮੋਬਾਇਲ ਫੋਨ ਲਿਜਾਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।