ਫਗਵਾੜਾ (ਡਾ ਰਮਨ ) ਕੋਵਿਡ-19 ਕੋਰੋਨਾ ਵਾਇਰਸ ਮਹਾਮਾਰੀ ਦੀ ਰੋਕਥਾਮ ਲਈ ਪਿਛਲੇ 23 ਦਿਨਾਂ ਤੋਂ ਕਰਫਿਊ ਦਾ ਸਾਹਮਣਾ ਕਰ ਰਹੇ ਪਿੰਡ ਰਾਮਗੜ• ਦੇ ਗਰੀਬ ਲੋੜਵੰਦ ਪਰਿਵਾਰਾਂ ਨੂੰ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਰਾਮਗੜ• ਦੀ ਅਗਵਾਈ ਹੇਠ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਭੇਜੀਆਂ ਰਾਸ਼ਨ ਦੀਆਂ ਥੈਲੀਆਂ ਵੰਡੀਆਂ ਗਈਆਂ। ਹਰਜੀਤ ਸਿੰਘ ਰਾਮਗੜ• ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਾਸ ਤੌਰ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਧਾਲੀਵਾਲ ਜਿਸ ਤਰ•ਾਂ ਪਿੰਡ-ਪਿੰਡ ਘੁੰਮ ਕੇ ਇਸ ਔਖੀ ਘੜੀ ਵਿਚ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣ ਰਹੇ ਹਨ ਅਤੇ ਲੋਕਾਂ ਦੀਆਂ ਜਰੂਰਤਾਂ ਨੂੰ ਘਰ ਬੈਠੇ ਪੂਰਾ ਕਰਵਾ ਰਹੇ ਹਨ ਉਹ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਉਹ ਖੁਦ ਵੀ ਲੋਕਾਂ ਦੀ ਸੇਵਾ ਵਿਚ ਹਾਜਰ ਹਨ ਅਤੇ ਪਿੰਡ ਵਾਸੀਆਂ ਨੂੰ ਕਰਫਿਊ ਦੇ ਚਲਦਿਆਂ ਜਰੂਰੀ ਰਾਸ਼ਨ ਅਤੇ ਰੋਜਾਨਾ ਵਰਤੋਂ ਦੀਆਂ ਵਸਤੁਆਂ ਤੋਂ ਵਾਂਝੇ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਸਤਵਿੰਦਰ ਸਿੰਘ ਪੰਚ, ਨੀਤੂ ਕੁਮਾਰੀ ਪੰਚ, ਵਿਜੇ ਕੁਮਾਰ ਪੰਚ ਤੋਂ ਇਲਾਵਾ ਸੋਨੀ ਰਾਮਗੜ•, ਗਗਨਦੀਪ ਗੱਗੂ, ਰੀਤਪ੍ਰੀਤ ਪਾਲ ਸਿੰਘ, ਰਾਮ ਕੁਮਾਰ, ਗਿਆਨੀ ਸੰਦੀਪ, ਦਲਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਆਦਿ ਹਾਜਰ ਸਨ।