ਫਗਵਾੜਾ(ਡਾ ਰਮਨ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਲਗਾਏ ਗਏ ਕਰਫਿਊ ਦੇ ਦੋਰਾਨ ਪੰਜਾਬ ਦੇ ਲੋਕਾਂ ਤੱਕ ਖਾਣਾ ਤੇ ਜ਼ਰੂਰੀ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਸਪੁੱਤਰ ਕਮਲ ਧਾਲੀਵਾਲ ਨੇ ਇਕ ਪ੍ਰੈੱਸ ਵਾਰਤਾ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਫਗਵਾੜਾ ਹਲਕੇ ਵਿੱਚ ਲੋਕਾਂ ਦੀ ਸੇਵਾ ਵਿੱਚ ਜਿਸ ਤਰ੍ਹਾਂ ਸਮਾਜ ਸੇਵੀ ਸੰਸਥਾਵਾਂ ਅੱਗੇ ਆ ਕੇ ਜਨਤਾ ਦੀ ਸੇਵਾ ਕਰ ਰਹੀਆਂ ਹਨ ਇਹ ਇੱਕ ਬਹੁਤ ਹੀ ਮਾਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਧਾਇਕ ਸ. ਬਲਵਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਇਸ ਔਖੀ ਘੜੀ ਦੇ ਵਿੱਚ ਜਨਤਾ ਦੀ ਸੇਵਾ ਬਿਨਾਂ ਭੇਦ-ਭਾਵ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੇਵਾ ਨਿਭਾ ਰਹੇ ਹਨ । ਉਨ੍ਹਾਂ ਅੱਗੇ ਦੱਸਿਆ ਕਿ ਕਰੋਨਾ ਵਾਇਰਸ ਕਾਰਨ ਫੈਲੀ ਮਹਾਂਮਾਰੀ ਦੇ ਚੱਲਦਿਆਂ ਇਸ ਔਖੀ ਘੜੀ ਵਿੱਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸਰਬਜੀਤ ਕੌਰ ਵੱਲੋਂ ਰੋਜ਼ਾਨਾ ਹੀ 6000 ਤੋਂ 8000 ਲੋੜਵੰਦ ਪਰਿਵਾਰਾਂ ਨੂੰ ਲੰਗਰ ਤਿਆਰ ਕਰ ਛਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸਾਨੂੰ ਇਸ ਪਰਿਵਾਰ ਦੀ ਤਰ੍ਹਾਂ ਅੱਗੇ ਹੋ ਕੇ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਮੁਸੀਬਤ ਤੋਂ ਜਲਦੀ ਛੁਟਕਾਰਾ ਪਾਇਆ ਜਾ ਸਕਦਾ ਹੈ। ਕਮਲ ਧਾਲੀਵਾਲ ਨੇ ਦੱਸਿਆ ਕਿ ਇਸ ਖਾਣੇ ਨੂੰ ਜ਼ਰੂਰਤਮੰਦ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਹੋ ਕੰਮ ਕਰ ਰਹੇ ਹਨੀ ਧਾਲੀਵਾਲ, ਅਜੇ, ਉਜੱਵਲ ਪੰਡਤ, ਗਗਨਪ੍ਰੀਤ, ਕਨੂੰ, ਰਘੂ ਸ਼ਰਮਾ, ਅਵਿਸੇਕ, ਚਰਨਜੀਤ, ਨਰੇਸ਼ ਕੁਮਾਰ,ਮੋਹਿਤ,ਆਦਿ ਵਲੋਂ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਇਨ੍ਹਾਂ ਮੁਹੱਲਿਆਂ ਵਿੱਚ ਜਾ ਕੇ ਲੋਕਾਂ ਤੱਕ ਖਾਣਾ ਪਹੁੰਚਾਇਆ ਜਾ ਰਿਹਾ ਹੈ ਜਿਨ੍ਹਾਂ ਵਿੱਚ ਬਾਬਾ ਗੱਧੀਆ , ਰਣਜੀਤ ਨਗਰ ਬਾਈਪਾਸ ਬਾਈਪਾਸ ਤੋਂ ਬਾਬਾ ਗੱਧੀਆ,ਗੋਬਿੰਦਪੁਰਾ, ਭਗਤਪੁਰਾ,ਖੇੜਾ ਰੋਡ,ਸ਼ਹਿਰ ਦੇ ਸਮੂਹ ਅੰਦਰੂਨੀ ਅਤੇ ਬਾਹਰੀ ਇਲਾਕਿਆ ਜਿੱਥੇ ਜਿੱਥੇ ਪੁਲਿਸ ਵਲੋਂ ਨਾਕੇ ਲਗਾੲੇ ਗੲੇ ਹਨ ਤੋਂ ਇਲਾਵਾ ਥਾਣਾ ਸਿਟੀ ਥਾਣਾ ਸਦਰ ਵਿਖੇ ਲੰਗਰ ਦੀ ਸੇਵਾ ਨਿਭਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਲੋਕ ਸਿਰਫ ਅਪਣੇ ਘਰਾਂ ਵਿੱਚ ਰਹਿਣ ਅਤੇ ਕਰਫਿਊ ਦੀ ਪਾਲਣਾ ਕਰਨ ਸਰਕਾਰ ਵੱਲੋਂ ਲੋਕਾ ਤੱਕ ਖਾਣਾ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਹਰ ਘਰ ਭਰ ਪੇਟ ਖਾਣਾ ਖਾ ਕੇ ਸੌਵੇ।