ਫਗਵਾੜਾ( ਡਾ ਰਮਨ ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਇਸ ਸਮੇਂ ਅਸੀਂ ਕੋਵਿਡ-19 ਕੋਰੋਨਾ ਵਾਇਰਸ ਬਿਮਾਰੀ ਖਿਲਾਫ ਇਤਿਹਾਸ ਦੀ ਸੱਭ ਤੋਂ ਵੱਡੀ ਜੰਗ ਲੜ ਰਹੇ ਹਾਂ ਪਰ ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਝ-ਬੂਝ ਨਾਲ ਸੂਬੇ ਵਿਚ ਇਸ ਵਾਇਰਸ ਦੇ ਪ੍ਰਸਾਰ ਨੂੰ ਕਾਫੀ ਹੱਦ ਤਕ ਰੋਕਣ ਵਿਚ ਸਫਲਤਾ ਪ੍ਰਾਪਤ ਹੋਈ ਹੈ। ਪਰ ਨਿਰਾਸ਼ਾ ਦੀ ਗੱਲ ਹੈ ਕਿ ਕੇਂਦਰ ਸਰਕਾਰ ਵਲੋਂ ਇਸ ਔਖੇ ਸਮੇਂ ਵਿਚ ਪੰਜਾਬ ਨੂੰ ਕਿਸੇ ਤਰ•ਾਂ ਦੀ ਆਰਥਕ ਸਹਾਇਤਾ ਨਹੀਂ ਦਿੱਤੀ ਗਈ। ਇਸੇ ਗੱਲ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ‘ਤੇ ਅਮਲ ਕਰਦੇ ਹੋਏ ਸੋਮਵਾਰ 20 ਅਪ੍ਰੈਲ ਨੂੰ ਸ਼ਾਮ 6 ਵਜੇ ਆਪਣੇ ਘਰਾਂ ਦੇ ਅੰਦਰ ਰਹਿੰਦੇ ਹੋਏ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰੇ ਲਗਾਏ ਜਾਣ ਅਤੇ ‘ਹਰ-ਹਰ ਮਹਾਦੇਵ’ ਦਾ ਜੈ ਘੋਸ਼ ਕੀਤਾ ਜਾਵੇ ਤਾਂ ਜੋ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਜਮੀਨੀ ਜੰਗ ਲੜ ਰਹੇ ਸਾਡੇ ਡਾਕਟਰੀ ਅਮਲੇ, ਪੁਲਿਸ ਵਿਭਾਗ, ਸਫਾਈ ਕਾਮਿਆਂ, ਸਮਾਜ ਸੇਵਕਾਂ ਰੂਪੀ ਕਰੋਨਾ ਯੋਧਿਆਂ ਦੀ ਹੌਸਲਾ ਅਫਜਾਈ ਹੋਣ ਦੇ ਨਾਲ ਹੀ ਪੰਜਾਬ ਦੀ ਆਵਾਜ ਕੇਂਦਰ ਸਰਕਾਰ ਦੇ ਕੰਨਾਂ ਤੱਕ ਪਹੁੰਚਾਈ ਜਾ ਸਕੇ।