ਫਗਵਾੜਾ ( ਡਾ ਰਮਨ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਦੀ ਮਾਸੂਮ ਬੱਚੀ ਦੀ ਚੰਡੀਗੜ ਦੇ ਪੀ.ਜੀ.ਆਈ. ਹਸਪਤਾਲ ਵਿਖੇ ਕੋਰੋਨਾ ਨਾਲ ਹੋਈ ਮੌਤ ਨੂੰ ਦੁਖਦ ਘਟਨਾ ਦੱਸਿਆ ਅਤੇ ਬੱਚੀ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਬੜੀ ਦਰਦਨਾਕ ਖਬਰ ਹੈ ਜਿਸ ਨਾਲ ਹਰ ਫਗਵਾੜਾ ਵਾਸੀ ਦੁਖੀ ਹੈ। ਸਮੁੱਚਾ ਪ੍ਰਸ਼ਾਸਨ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਇਸ ਦੁਖ ਦੀ ਘੜੀ ਵਿਚ ਪਰਿਵਾਰ ਦੇ ਨਾਲ ਹੈ। ਉਹਨਾਂ ਸਮੂਹ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਮਹਾਮਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਆਪਣਾ ਖਿਆਲ ਰੱਖਣ ਅਤੇ ਲਾਕਡਾਉਨ ਕਰਫਿਊ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਕਿਉਂਕਿ ਹਰ ਨੁਕਸਾਨ ਦੀ ਪੂਰਤੀ ਕੀਤੀ ਜਾ ਸਕਦੀ ਹੈ ਲੇਕਿਨ ਇੱਕ ਵਾਰ ਹੱਥੋਂ ਗਈ ਜਿੰਦਗੀ ਨੂੰ ਦੁਬਾਰਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਬਲਾਕ ਸੰਮਤੀ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਅਤੇ ਸੀਨੀਅਰ ਆਗੂ ਵਿਨੋਦ ਵਰਮਾਨੀ, ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ, ਯੂਥ ਕਾਂਗਰਸੀ ਆਗੂ ਕਮਲ ਧਾਲੀਵਾਲ ਅਤੇ ਹਨੀ ਧਾਲੀਵਾਲ ਆਦਿ ਹਾਜਰ ਸਨ।