* ਖਰੀਦ ਪ੍ਰਬੰਧਾਂ ਪ੍ਰਤੀ ਕੀਤਾ ਤਸੱਲੀ ਦਾ ਪ੍ਰਗਟਾਵਾ
ਫਗਵਾੜਾ( ਡਾ ਰਮਨ ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਪਿੰਡ ਰਾਣੀਪੁਰ ਅਤੇ ਪਾਂਛਟ ਦੀਆਂ ਕਣਕ ਮੰਡੀਆਂ ਦਾ ਦੌਰਾ ਕਰਕੇ ਫਸਲ ਦੀ ਖਰੀਦ ਦੇ ਚਲ ਰਹੇ ਕੰਮ ਦਾ ਜਾਇਜਾ ਲਿਆ। ਇਸ ਦੌਰਾਨ ਉਹਨਾਂ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਮਹਿਕਮੇ ਦੇ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਪ੍ਰਬੰਧਾ ਪ੍ਰਤੀ ਤਸੱਲੀ ਦਾ ਪ੍ਰਗਟਾਵਾ ਕੀਤਾ। ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਪਾਂਛਟ ਮੰਡੀ ‘ਚ ਮਾਰਕਫੈਡ ਅਤੇ ਪਨਸਪ ਜਦਕਿ ਰਾਣੀਪੁਰ ਵਿਖੇ ਐਫ.ਸੀ.ਆਈ. ਵਲੋਂ ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਿਸਾਨਾ ਨੂੰ ਟੋਕਨ ਜਾਰੀ ਕਰਕੇ ਵਾਰੋ-ਵਾਰੀ ਮੰਡੀ ਵਿਚ ਬੁਲਾਇਆ ਜਾ ਰਿਹਾ ਹੈ ਤਾਂ ਜੋ ਕੋਰੋਨਾ ਮਹਾਮਾਰੀ ਕਾਰਨ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਖਾਸ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਹੋ ਸਕੇ। ਇਸ ਮੌਕੇ ਕਿਸਾਨਾ ਨਾਲ ਵੀ ਰਾਬਤਾ ਕੀਤਾ ਅਤੇ ਕਿਸਾਨਾ ਨੇ ਵਿਧਾਇਕ ਧਾਲੀਵਾਲ ਨੂੰ ਦੱਸਿਆ ਕਿ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੈ। ਉਹਨਾਂ ਦੀ ਫਸਲ ਦਾ ਪੂਰਾ ਮੁੱਲ ਪੈ ਰਿਹਾ ਹੈ ਅਤੇ ਸਰਕਾਰ ਨੇ ਇਸ ਵਾਰ ਕੋਰੋਨਾ ਮਹਾਮਾਰੀ ਦੇ ਬਾਵਜੂਦ ਵਧੀਆ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਜਗਜੀਵਨ ਖਲਵਾੜਾ ਉਪ ਚੇਅਰਮੈਨ ਮਾਰਕਿਟ ਕਮੇਟੀ ਤੋਂ ਇਲਾਵਾ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਗੁਰਜੀਤ ਪਾਲ ਵਾਲੀਆ, ਸੁਖਮਿੰਦਰ ਸਿੰਘ ਰਾਣੀਪੁਰ, ਵਿੱਕੀ ਰਾਣੀਪੁਰ, ਜਸਵੰਤ ਸਿੰਘ ਨੀਟਾ ਜਗਪਾਲਪੁਰ ਤੇ ਰਿੰਕੂ ਵਾਲੀਆ ਆਦਿ ਹਾਜਰ ਸਨ।