ਬਿਊਰੋ ਰਿਪੋਰਟ –

ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਲਈ ਸਰਕਾਰ ਨੇ ਛੁਟੀਆਂ ਬਾਰੇ ਵੱਡਾ ਐਲਾਨ ਕੀਤਾ ਹੈ ਇਹ ਐਲਾਨ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਦਿਵਸ ਦਾ ਕਰਕੇ ਕੀਤਾ ਗਿਆ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ।

ਸ੍ਰੀ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਗੁ. ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸਬੰਧੀ ਨਵੰਬਰ ਮਹੀਨੇ ‘ਚ ਬਟਾਲਾ, ਡੇਰਾ ਬਾਬਾ ਨਾਨਕ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਇਕ ਨਿਰਦੇਸ਼ ਜਾਰੀ ਕਰ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਵਿਭਾਗਾਂ ਦੇ ਮੁਖੀਆਂ,ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ 30-11-2019 ਤੱਕ ਬਿਨਾਂ ਪ੍ਰਵਾਨਗੀ ਛੁੱਟੀ ਕਰਨ ‘ਤੇ ਰੋਕ ਲਾ ਦਿੱਤੀ ਹੈ ਅਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕਿਸੇ ਵੀ ਹਾਲਤ ‘ਚ ਆਪਣਾ ਹੈੱਡਕੁਆਰਟਰ ਨਹੀਂ ਛੱਡਣਗੇ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਉਨ੍ਹਾਂ ਦੇ ਵਿਭਾਗ ਦੇ ਉੱਚ-ਅਧਿਕਾਰੀਆਂ ਨੂੰ ਲਿਖ ਕੇ ਸਖ਼ਤ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਇਹ ਪੱਤਰ 5163 /5220 ਮਿਤੀ 10-10-19 ਅਨੁਸਾਰ ਜ਼ਿਲੇ ਦੇ ਸਮੂਹ ਮੁਖੀਆਂ ਨੂੰ ਜਾਰੀ ਕੀਤਾ।