ਫਗਵਾੜਾ,6 ਮਾਰਚ(ਡਾ ਰਮਨ /ਅਜੇ ਕੋਛੜ)

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਸ਼੍ਰੀ ਦਿਨਕਰ ਗੁਪਤਾ ਦੇ ਹੁਕਮਾਂ ਤਹਿਤ ਪੰਜਾਬ ਪੁਲਿਸ ਵਿੱਚ ਭਰਤੀ ਸੂਬੇ ਦੇ ਵੱਖ-ਵੱਖ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਵੱਲੋਂ ਮਹਿਕਮੇ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਲਈ ਤਰੱਕੀ ਦੇ ਸਟਾਰ ਲਗਾਏ ਗਏ। ਇਸੇ ਤਰ੍ਹਾਂ ਹੀ ਸਬ ਡਵੀਜ਼ਨ ਫਗਵਾੜਾ ਦੇ ਵੱਖ-ਵੱਖ ਥਾਣਿਆਂ ਵਿੱਚ ਕੁਸ਼ਲ ਸੇਵਾਵਾਂ ਨਿਭਾਅ ਰਹੇ ਹੋਲਦਾਰ ਲਹਿੰਬਰ ਰਾਮ ਨੂੰ ਡੀ.ਐਸ.ਪੀ. ਸੁਰਿੰਦਰ ਚੰਦ ਅਤੇ ਸਬ ਇੰਸਪੈਕਟਰ ਊਸ਼ਾ ਰਾਣੀ ਨੇ ਤਰੱਕੀ ਦੇ ਸਟਾਰ ਲਗਾ ਕੇ ਉਨ੍ਹਾਂ ਨੂੰ ਏ.ਐਸ.ਆਈ. ਬਣਾਇਆ। ਇਸ ਮੌਕੇ ਨਵੇਂ ਬਣੇ ਏ.ਐਸ.ਆਈ. ਲਹਿੰਬਰ ਰਾਮ ਪੰਜਾਬ ਸਰਕਾਰ, ਪੰਜਾਬ ਡੀਜੀਪੀ ਦਿਨਕਰ ਗੁਪਤਾ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਮਹਿਕਮੇ ਪ੍ਰਤੀ ਹੋਰ ਵੀ ਵਧੀਆ ਕਾਰਗੁਜ਼ਾਰੀ ਨਿਭਾਉਣ ਦਾ ਵਿਸ਼ਵਾਸ ਦਿਵਾਇਆ।