ਸ਼ਾਹਕੋਟ: ਮਲਸੀਆ(ਸਾਹਬੀ ਦਾਸੀਕੇ)

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ’ਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੇ ਮੇਲੇ ਸਬੰਧੀ ਸੰਤ ਬਾਬਾ ਲਾਭ ਸਿੰਘ ਕਿਲਾ ਅਨੰਦਗੜ੍ਹ ਕਾਰ-ਸੇਵਾ ਵਾਲਿਆਂ ਵੱਲੋਂ ਲਗਾਏ ਜਾਣ ਵਾਲੇ ਲੰਗਰਾਂ ਲਈ ਸ਼ਾਹਕੋਟ ਤੋਂ ਰਸਦ ਦੇ ਟਰੱਕ ਰਵਾਨਾ ਕੀਤੇ ਗਏ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਹੋਲੇ-ਮਹੱਲੇ ਦੇ ਮੇਲੇ ਮੌਕੇ ਲੰਗਰ ਲਗਾਏ ਜਾਂਦੇ ਹਨ ਅਤੇ ਸੰਗਤਾਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸੇਵਾ ਨਿਭਾਉਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਝੀਤਾ, ਹੈੱਡਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ, ਕਮਲਜੀਤ ਸਿੰਘ ਆਦਿ ਹਾਜ਼ਰ ਸਨ।